ਹਿਮਾਚਲ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਰੁਝਾਨਾਂ ’ਚ ਕਾਂਗਰਸ ਅੱਗੇ

ਸ਼ਿਮਲਾ- ਹਿਮਾਚਲ ਪ੍ਰਦੇਸ਼  ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ’ਚ ਸੂਬੇ ਦੀ ਸੱਤਾਧਾਰੀ ਭਾਜਪਾ ਪਾਰਟੀ 31, ਜਦਕਿ ਵਿਰੋਧੀ ਧਿਰ ਕਾਂਗਰਸ 32 ਸੀਟ ਨਾਲ ਅੱਗੇ ਚੱਲ ਰਹੀ ਹੈ। ਆਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ਮਿਲੀਆਂ ਹਨ, ਜਦਕਿ ਆਮ ਆਮਦੀ ਪਾਰਟੀ ਨੇ ਅਜੇ ਖਾਤਾ ਨਹੀਂ ਖੋਲ੍ਹਿਆ। ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਇਹ ਜਾਣਕਾਰੀ ਮਿਲੀ ਹੈ। ਹਿਮਾਚਲ ’ਚ 59 ਥਾਵਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾਂ 30 ਮਿੰਟ ’ਚ ਡਾਕ ਮਤ ਪੱਤਰਾਂ ਦੀ ਗਿਣਤੀ ਹੋਈ, ਜਿਸ ਤੋਂ ਬਾਅਦ ਸਾਢੇ 8 ਵਜੇ ਈ. ਵੀ. ਐੱਮ. ’ਚ ਦਰਜ ਵੋਟਾਂ ਦੀ ਗਿਣਤੀ ਸ਼ੁਰੂ ਕੀਤੀ ਗਈ।

ਸ਼ਾਂਤੀਪੂਰਨ ਤਰੀਕੇ ਨਾਲ ਵੋਟਾਂ ਦੀ ਗਿਣਤੀ ਸੰਪੰਨ ਕਰਾਉਣ ਲਈ ਉੱਚਿਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਸਾਰੇ ਵੋਟਿੰਗ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਹਿਮਾਚਲ ’ਚ ਇਸ ਵਾਰ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਤ੍ਰਿਕੋਣਾ ਮੁਕਾਬਲਾ ਵੇਖਣ ਨੂੰ ਮਿਲੇਗਾ। ਚੋਣ ਨਤੀਜੇ ਸਪੱਸ਼ਟ ਆਉਣ ਤੱਕ ਉਮੀਦਵਾਰਾਂ ਦੀਆਂ ਦਿਲਾਂ ਦੀਆਂ ਧੜਕਣਾ ਵਧ ਗਈਆਂ ਹਨ। 

ਦੱਸ ਦੇਈਏ ਕਿ ਸੂਬੇ ਦੀ 68 ਮੈਂਬਰੀ ਵਿਧਾਨ ਸਭਾ ਲਈ ਬੀਤੀ 12 ਨਵੰਬਰ ਨੂੰ ਚੋਣਾਂ ਹੋਈਆਂ ਸਨ, ਜਿਸ ’ਚ 412 ਉਮੀਦਵਾਰਾਂ ਦੀ ਸਿਆਸੀ ਕਿਸਮਤ EVM ’ਚ ਕੈਦ ਹੋ ਗਈ। ਇਸ ਵਾਰ ਵਿਧਾਨ ਸਭਾ ਚੋਣਾਂ ’ਚ 76.6 ਫ਼ੀਸਦੀ ਵੋਟਰਾਂ ਨੇ ਵੋਟਿੰਗ ਕੇਂਦਰਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਇਤਿਹਾਸ ਰਚ ਦਿੱਤਾ ਸੀ। 

Add a Comment

Your email address will not be published. Required fields are marked *