ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ ‘ਤੇ ਠੱਗੀ ਦੀ ਕੋੋਸ਼ਿਸ਼, ਪੁਲਸ ਦੀ ਜਾਂਚ ‘ਚ ਸਾਹਮਣੇ ਆਇਆ ਹੈਰਾਨੀਜਨਕ ਸੱਚ

ਜਲੰਧਰ/ਹੁਸ਼ਿਆਰਪੁਰ – ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਦੇ ਨਾਂ ‘ਤੇ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਉਨ੍ਹਾਂ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਮੁਲਜ਼ਮਾਂ ਦੀ ਸ਼ਿਕਾਇਤ ਐੱਸ. ਐੱਸ. ਪੀ. ਕੋਲ ਕੀਤੀ ਹੈ। ਪੰਜਾਬ ’ਚ ਸਾਈਬਰ ਅਪਰਾਧੀਆਂ ਨੇ ਕੈਬਨਿਟ ਮੰਤਰੀ ਦੇ ਨਾਂ ’ਤੇ ਠੱਗੀ ਮਾਰਨ ਦਾ ਨਵਾਂ ਤਰੀਕਾ ਲੱਭ ਲਿਆ ਹੈ। ਹੁਣ ਤਕ ਤਾਂ ਸਾਈਬਰ ਅਪਰਾਧੀ ਮਾਸੂਮ ਲੋਕਾਂ ਨੂੰ ਠੱਗਦੇ ਸਨ ਪਰ ਹੁਣ ਕੈਬਨਿਟ ਮੰਤਰੀ ਦੇ ਨਾਂ ’ਤੇ ਠੱਗੀ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਜਦੋਂ ਕੈਬਨਿਟ ਮੰਤਰੀ ਜ਼ਿੰਪਾ ਨੂੰ ਸਾਈਬਰ ਅਪਰਾਧੀਆਂ ਦੇ ਨਾਪਾਕ ਇਰਾਦਿਆਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਇਸ ਦੀ ਸ਼ਿਕਾਇਤ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਕੀਤੀ। ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਝਾਰਖੰਡ ਅਤੇ ਪੱਛਮੀ ਬੰਗਾਲ ਦੇ ਫਰਜ਼ੀ ਨੰਬਰ ਸਾਹਮਣੇ ਆਏ। ਸ਼ਿਕਾਇਤ ਪੁਲਸ ਕੋਲ ਪਹੁੰਚਣ ਦੇ ਬਾਵਜੂਦ ਮੁਲਜ਼ਮ ਦੂਜੇ ਨੰਬਰਾਂ ’ਤੇ ਪੈਸਿਆਂ ਦੀ ਮੰਗ ਕਰ ਰਹੇ ਹਨ। ਜ਼ਿੰਪਾ ਨੇ ਦੱਸਿਆ ਕਿ ਦਸੂਹਾ ਦੇ ਕਿਸੇ ਪੈਟਰੋਲ ਪੰਪ ਦੀ ਔਰਤ ਕੋਲੋਂ ਪੈਸੇ ਮੰਗੇ ਗਏ ਸਨ। ਉਹ ਆਮ ਆਦਮੀ ਪਾਰਟੀ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਭਰਾ ਦੇ ਨਾਂ ਦੀ ਵੀ ਵਰਤੋਂ ਕੀਤੀ ਗਈ ਹੈ।

Add a Comment

Your email address will not be published. Required fields are marked *