ਗੈਂਗਸਟਰ ਲਾਰੈਂਸ ਬਿਸ਼ਨੋਈ ਮੁਕਤਸਰ ਅਦਾਲਤ ’ਚ ਪੇਸ਼

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ-: ਮੁਕਤਸਰ ਪੁਲੀਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ਤਹਿਤ ਲਿਆ ਕੇ ਅੱਜ ਇਥੋਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਛੇ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਮੁਕਤਸਰ ਪੁਲੀਸ ਵੱਲੋਂ ਬਿਸ਼ਨੋਈ ਤੋਂ 2021 ਦੇ ਇੱਕ ਫਿਰੌਤੀ ਮਾਮਲੇ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ 22 ਮਾਰਚ 2021 ਨੂੰ ਮੁਕਤਸਰ ਦੇ ਇੱਕ ਵਿਅਕਤੀ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਵਿਅਕਤੀ ਵੱਲੋਂ ਉਸ ਨੂੰ ਲਗਾਤਾਰ ਤਿੰਨ ਨੰਬਰਾਂ ਤੋਂ ਫੋਨ ਕਰਕੇ 30 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਹੈ ਤੇ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਸ ਨੇ ਮੰਗ ਪੂਰੀ ਨਾ ਕੀਤੀ ਤਾਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ। 

Add a Comment

Your email address will not be published. Required fields are marked *