ਏਅਰ ਇੰਡੀਆ ਦੀ ਫਲਾਈਟ ਰਾਹੀਂ ਭਾਰਤ ਤੋਂ ਦੁਬਈ ਪਹੁੰਚਿਆ ਸੱਪ

ਨਵੀਂ ਦਿੱਲੀ : ਸ਼ਨੀਵਾਰ ਨੂੰ ਦੁਬਈ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਦੇ ਕਾਰਗੋ ਹੋਲਡ ਵਿਚ ਇਕ ਸੱਪ ਮਿਲਿਆ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਡੀਜੀਸੀਏ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਏਅਰ ਇੰਡੀਆ ਐਕਸਪ੍ਰੈੱਸ ਦਾ ਬੀ737-800 ਜਹਾਜ਼ ਕੇਰਲ ਦੇ ਕਾਲੀਕਟ ਤੋਂ ਆਇਆ ਸੀ ਅਤੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਸੀ।

ਡੀਜੀਸੀਏ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੁਬਈ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਜਹਾਜ਼ ਦੇ ਕਾਰਗੋ ਹੋਲਡ ‘ਚ ਇਕ ਸੱਪ ਮਿਲਿਆ, ਜਿਸ ਤੋਂ ਬਾਅਦ ਹਵਾਈ ਅੱਡੇ ਦੀ ਫਾਇਰ ਬ੍ਰਿਗੇਡ ਸੇਵਾਵਾਂ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ। ਇਹ ਗਰਾਊਂਡ ਹੈਂਡਲਿੰਗ ਦੀ ਗ਼ਲਤੀ ਮੰਨੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਸਬੰਧ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ। ਘਟਨਾ ਬਾਰੇ ਟਿੱਪਣੀ ਲਈ ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨਾਲ ਸੰਪਰਕ ਨਹੀਂ ਹੋ ਸਕਿਆ। ਯਾਤਰੀਆਂ ਦੀ ਗਿਣਤੀ ਬਾਰੇ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ।

Add a Comment

Your email address will not be published. Required fields are marked *