ਜ਼ੈਂਬੀਆ ਪੁਲਸ ਨੂੰ 27 ਇਥੋਪੀਆਈ ਲੋਕਾਂ ਦੀਆਂ ਮਿਲੀਆਂ ਲਾਸ਼ਾਂ

ਲੁਸਾਕਾ – ਜ਼ੈਂਬੀਆ ਦੀ ਰਾਜਧਾਨੀ ਲੁਸਾਕਾ ਵਿੱਚ ਐਤਵਾਰ ਨੂੰ 27 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਬਾਰੇ ਮੰਨਿਆ ਜਾਂਦਾ ਹੈ ਕਿ ਇਹ ਸਾਰੇ ਇਥੋਪੀਆਈ ਨਾਗਰਿਕ ਸਨ। ਪੁਲਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡਿਪਟੀ ਪੁਲਸ ਪਬਲਿਕ ਰਿਲੇਸ਼ਨ ਅਫਸਰ ਡੇਨੀ ਮਵਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੁਲਸ ਜਾਂਚ ਤੋਂ ਪਤਾ ਲੱਗਾ ਹੈ ਕਿ “20 ਤੋਂ 38 ਸਾਲ ਦੀ ਉਮਰ ਦੇ ਸਾਰੇ ਪੁਰਸ਼ਾਂ ਦੀਆਂ ਲਾਸ਼ਾਂ ਨੂੰ ਅਣਪਛਾਤੇ ਲੋਕਾਂ ਨੇ (ਲੁਸਾਕਾ) ਦੇ ਐਨਜੀਵੇਰੇਰੇ ਖੇਤਰ ਵਿੱਚ ਸੁੱਟਿਆ ਸੀ।”

ਮਵਾਲੇ ਨੇ ਕਿਹਾ, “ਮੰਨਿਆ ਜਾਂਦਾ ਹੈ ਕਿ ਇਹ ਸਾਰੇ ਇਥੋਪੀਆਈ ਨਾਗਰਿਕ ਸਨ।” ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਅਜੇ ਵੀ ਜ਼ਿੰਦਾ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਲਾਸ਼ਾਂ ਨੂੰ ਰਸਮੀ ਪਛਾਣ ਅਤੇ ਪੋਸਟਮਾਰਟਮ ਲਈ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਮੁਰਦਾਘਰ ਵਿੱਚ ਲਿਜਾਇਆ ਗਿਆ ਹੈ। ਮਵਾਲੇ ਨੇ ਕਿਹਾ ਕਿ ਪੁਲਸ ਅਤੇ ਹੋਰ ਸੁਰੱਖਿਆ ਸੇਵਾਵਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

Add a Comment

Your email address will not be published. Required fields are marked *