ਮਹਾਰਾਸ਼ਟਰ : ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ, 47 ਜ਼ਖ਼ਮੀ

ਮੁੰਬਈ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ਦੇ ਖੋਪਲੀ ਕਸਬੇ ਦੇ ਨੇੜੇ ਇਕ ਪਹਾੜੀ ਖੇਤਰ ’ਚ ਐਤਵਾਰ ਰਾਤ ਨੂੰ ਇਕ ਬੱਸ ਪਲਟਣ ਕਾਰਨ 2 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 47 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਵਿਦਿਆਰਥੀ ਲੋਨਾਵਾਲਾ ’ਚ ਪਿਕਨਿਕ ਮਨਾ ਕੇ ਵਾਪਸ ਆ ਰਹੇ ਸਨ। ਬ੍ਰੇਕ ਫੇਲ ਹੋਣ ਕਾਰਨ ਬੱਸ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਹਾਦਸਾ ਵਾਪਰਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ।

ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨਾਵਾਲਾ ਹਿੱਲ ਸਟੇਸ਼ਨ ਤੋਂ ਲਗਭਗ 14 ਕਿਲੋਮੀਟਰ ਦੂਰ ਪੁਰਾਣੇ ਮੁੰਬਈ-ਪੁਣੇ ਹਾਈਵੇ ‘ਤੇ ‘ਮੈਜਿਕ ਪੁਆਇੰਟ’ ਪਹਾੜੀ ਨੇੜੇ ਰਾਤ 8 ਵਜੇ ਦੇ ਕਰੀਬ ਵਾਪਰੀ। ਪ੍ਰਾਈਵੇਟ ਬੱਸ ’ਚ ਉਪਨਗਰੀ ਚੇਂਬੂਰ ’ਚ ਇਕ ਕੋਚਿੰਗ ਕਲਾਸ ਦੇ 49 ਵਿਦਿਆਰਥੀ ਸਵਾਰ ਸਨ। ਇਹ ਸਾਰੇ 10ਵੀਂ ਜਮਾਤ ਦੇ ਵਿਦਿਆਰਥੀ ਸਨ।

Add a Comment

Your email address will not be published. Required fields are marked *