ਅਫਗਾਨਿਸਤਾਨ: ਹਥਿਆਰਬੰਦਾਂ ਵੱਲੋਂ ਕਾਬੁਲ ਵਿੱਚ ਹੋਟਲ ’ਤੇ ਹਮਲਾ

ਇਸਲਾਮਾਬਾਦ, 12 ਦਸੰਬਰ-: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਹਮਲਾਵਰਾਂ ਨੇ ਇਕ ਹੋਟਲ, ਜੋ ਚੀਨੀ ਲੋਕਾਂ ’ਚ ਕਾਫ਼ੀ ਹਰਮਨਪਿਆਰਾ ਸੀ ’ਤੇ ਹਮਲਾ ਕੀਤਾ। ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਤਿੰਨ ਹਮਲਾਵਰ ਮਾਰੇ ਗਏ ਹਨ ਤੇ ਦੋ ਵਿਦੇਸ਼ੀ ਨਾਗਰਿਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੇ ਜਾਨ ਬਚਾਉਣ ਲਈ ਖਿੜਕੀਆਂ ਵਿਚੋਂ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਨੇ ਧਮਾਕਿਆਂ ਅਤੇ ਗੋਲੀਬਾਰੀ ਦੀ ਸੂਚਨਾ ਦਿੱਤੀ ਸੀ ਅਤੇ ਸੋਸ਼ਲ ਮੀਡੀਆ ’ਤੇ ਫੋਟੋਆਂ ਅਤੇ ਵੀਡੀਓਜ਼ ਪੋਸਟ ਕੀਤੀਆਂ ਸਨ ਜਿਨ੍ਹਾਂ ਵਿੱਚ ਇਮਾਰਤ ਤੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਸੀ।

ਉਧਰ, ਕਾਬੁਲ ਦੇ ਐਮਰਜੈਂਸੀ ਹਸਪਤਾਲ ਨੇ ਟਵੀਟ ਕੀਤਾ ਹੈ ਕਿ ਲਗਪਗ ਇੱਕ ਕਿਲੋਮੀਟਰ ਦੂਰ ਸਥਿਤ ਹੋਟਲ ਵਿੱਚ ਧਮਾਕਾ ਅਤੇ ਗੋਲੀਬਾਰੀ ਹੋਈ ਹੈ। ਹੁਣ ਤੱਕ, 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਇਥੇ ਪੁੱਜੀਆਂ ਸਨ। ਕਾਬੁਲ ਪੁਲੀਸ ਮੁਖੀ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਕਿਹਾ ਕਿ ਹਮਲਾ ਕਈ ਘੰਟੇ ਚੱਲਿਆ ਤੇ ਹਮਲਾਵਰਾਂ ਖਿਲਾਫ਼ ਕਾਰਵਾਈ ਜਾਰੀ ਹੈ। ਕਿਸੇ ਨੇ ਤੁਰੰਤ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਸਲਾਮਿਕ ਸਟੇਟ ਸਮੂਹ ਜੋ ਇਸਲਾਮਿਕ ਸਟੇਟ ਖੁਰਾਸਾਨ ਵਜੋਂ ਜਾਣਿਆਂ ਜਾਂਦਾ ਹੈ ਤੇ ਸੱਤਾਧਾਰੀ ਤਾਲਿਬਾਨ ਦਾ ਵਿਰੋਧੀ ਹੈ ਨੇ ਬੀਤੇ ਵਰ੍ਹੇ ਆਪਣੇ ਹਮਲੇ ਵਧਾ ਦਿੱਤੇ ਹਨ।

Add a Comment

Your email address will not be published. Required fields are marked *