ਆਸਟਰੇਲੀਆ ਵਿੱਚ ਮੋਗਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
December 13, 2022
![](http://mehakewattan.com/wp-content/uploads/2022/12/2022_12largeimg_1219796936.jpg)
ਮੋਗਾ, 12 ਦਸੰਬਰ-: ਨੇੜਲੇ ਪਿੰਡ ਤਤਾਰੀਏਵਾਲਾ ਦੇ ਨੌਜਵਾਨ ਸੁਖਦੀਪ ਸਿੰਘ ਦੀ ਆਸਟਰੇਲੀਆ ਵਿੱਚ ਇਕ ਸੜਕ ਹਾਦਸੇ ’ਚ ਮੌਤ ਹੋ ਗਈ। ਸੁਖਦੀਪ ਨੇ ਫ਼ਰਵਰੀ ਮਹੀਨੇ ਵਿੱਚ ਆਪਣੇ ਪਿੰਡ ਆਉਣ ਦਾ ਪ੍ਰੋਗਰਾਮ ਉਲੀਕਿਆ ਸੀ ਪਰ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਸੁਖਦੀਪ 14 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਆਸਟਰੇਲੀਆ ਗਿਆ ਸੀ। ਉਸ ਤੋਂ ਬਾਅਦ ਉਹ ਉੱਥੇ ਕੰਮ ਕਰਨ ਲੱਗ ਗਿਆ।
ਸੁਖਦੀਪ ਦੇ ਪਿਤਾ ਸਵਰਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਪਰਿਵਾਰ ਸਣੇ ਕਾਰ ਵਿੱਚ ਜਾ ਰਿਹਾ ਸੀ ਕਿ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਸੁਖਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਹੋਰ ਮੈਂਬਰ ਵਾਲ-ਵਾਲ ਬਚ ਗਏ। ਸੁਖਦੀਪ ਦੀ ਮਾਤਾ ਜਸਵੀਰ ਕੌਰ ਨੇ ਦੱਸਿਆ ਕਿ ਉਹ ਤਿੰਨ ਮਹੀਨੇ ਆਪਣੇ ਲੜਕੇ ਕੋਲ ਰਹਿਣ ਤੋਂ ਬਾਅਦ ਭਾਰਤ ਪਰਤੀ ਸੀ।