ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ, ਕਿਡਨੈਪਰਾਂ ਨੇ ਪਰਿਵਾਰ ਤੋਂ ਮੰਗੇ ਸਨ 30 ਲੱਖ ਰੁਪਏ

ਸ੍ਰੀ ਮੁਕਤਸਰ ਸਾਹਿਬ – ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ 25 ਨਵੰਬਰ ਨੂੰ ਸ੍ਰੀ ਮੁਕਤਸਰ ਦੇ ਪਿੰਡ ਕੋਟ ਭਾਈ ਤੋਂ ਅਗਵਾ ਕੀਤੇ ਗਏ 20 ਸਾਲਾ ਹਰਮਨ ਨਾਮ ਦੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ ਵਿਚ ਉਨ੍ਹਾਂ ਨੇ ਹਰਮਨ ਦੇ ਬਦਲੇ ਵਿਚ 30 ਲੱਖ ਫਿਰੌਤੀ ਦੀ ਮੰਗ ਕੀਤੀ ਸੀ।

ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਗੈਂਗ ਵੱਲੋਂ ਪਹਿਲਾਂ ਵੀ ਫਿਰੌਤੀ ਦੇ ਪੈਸੇ ਨਾ ਦੇਣ ‘ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਹਰਮਨ ਦੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਹੁਣ ਪੁਲਸ ਨੂੰ ਉਸ ਦੀ ਲਾਸ਼ ਬਰਾਮਦ ਹੋਈ ਹੈ। ਇਸ ਮਾਮਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਅੱਜ ਪ੍ਰੈੱਸ ਕਾਨਫਰੰਸ ਕਰਨਗੇ। 

Add a Comment

Your email address will not be published. Required fields are marked *