ਮਲੋਟ ਦੇ ਗੁਰਦੁਆਰਾ ਸਾਹਿਬ ’ਚ ਸ਼ਰਾਬੀ ਨੇ ਕੀਤੀ ਬੇਅਦਬੀ, ਇੰਝ ਹੋਇਆ ਦਾਖਲ
![](http://mehakewattan.com/wp-content/uploads/2022/12/2022_12image_21_15_347651065untitledsssasssasssasa-ll.jpg)
ਮਲੋਟ : ਲੰਬੀ ਹਲਕੇ ਦੇ ਪਿੰਡ ਗੱਗੜ ਵਿਖੇ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ’ਤੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਪੁੱਤਰ ਕਰਨੈਲ ਸਿੰਘ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਗਿਆ। ਇਸ ਸਬੰਧੀ ਸਾਹਮਣੇ ਆਈ ਵੀਡੀਓ ਅਨੁਸਾਰ ਉਕਤ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਵਾਲੇ ਸਥਾਨ ਤੱਕ ਪੁੱਜ ਗਿਆ ਪਰ ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪਤਾ ਲੱਗਾ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਵੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਗਿਆ ਸੀ, ਜਿਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ। ਅੱਜ ਉਕਤ ਵਿਅਕਤੀ ਜਦੋਂ ਗੁਰਦੁਆਰਾ ਸਾਹਿਬ ਦੇ ਅੰਦਰ ਤੱਕ ਦਾਖ਼ਲ ਹੋ ਗਿਆ ਤਾਂ ਉਸ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋਇਆ ਸੀ। ਇਸ ਸਬੰਧੀ ਥਾਣਾ ਲੰਬੀ ਦੀ ਪੁਲਸ ਨੇ ਉਕਤ ਦੋਸ਼ੀ ਬਲਕਰਨ ਸਿੰਘ ਉਰਫ ਮੰਟਾ ਪੁੱਤਰ ਜਸਕਰਨ ਸਿੰਘ ਵਿਰੁੱਧ ਅ/ਧ 295 ਤਹਿਤ ਮਾਮਲਾ ਦਰਜ ਕਰ ਲਿਆ ਹੈ।