ਯੂਕ੍ਰੇਨ ‘ਚ ਜੰਗ ਲੱਗੀ ਤਾਂ ਸਪੇਨ ਨਿਕਲ ਗਿਆ ਮੁਕਤਸਰ ਦਾ ਸੰਦੀਪ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ੍ਹ ਦਾ ਵਾਸੀ ਨੌਜਵਾਨ ਜੋ ਰੋਜ਼ੀ ਰੋਟੀ ਲਈ ਸਪੇਨ ਗਿਆ ਸੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੱਲਮਗੜ੍ਹ ਵਾਸੀ ਸੰਦੀਪ ਸਿੰਘ (28) ਪਹਿਲਾਂ ਯੂਕ੍ਰੇਨ ਗਿਆ ਸੀ ਅਤੇ ਉਥੇ ਜੰਗ ਲੱਗਣ ਕਾਰਨ ਕਰੀਬ ਛੇ ਮਹੀਨੇ ਪਹਿਲਾਂ ਸਪੇਨ ਚਲਾ ਗਿਆ ਸੀ। ਜਿਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਸਪੇਨ ਦੇ ਪੰਜਾਬੀਆਂ ਵੱਲੋਂ ਸੰਦੀਪ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਪਿੰਡ ਹੋਣ ਇਸ ਲਈ ਮਦਦ ਦੀ ਅਪੀਲ ਵੀ ਕੀਤੀ ਗਈ ਹੈ। ਉਧਰ ਜਿਵੇਂ ਸੰਦੀਪ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਪਹੁੰਚੀ ਤਾਂ ਪਰਿਵਾਰ ਅਤੇ ਪਿੰਡ ਵਾਸੀਆਂ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਵੀ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਵਿਚ ਮਦਦ ਦੀ ਅਪੀਲ ਕੀਤੀ ਹੈ। 

Add a Comment

Your email address will not be published. Required fields are marked *