ਸਰਹਾਲੀ ਥਾਣੇ ‘ਚ RPG ਹਮਲੇ ਮਗਰੋਂ ਚੌਕਸ ਪੰਜਾਬ ਪੁਲਸ

ਚੰਡੀਗੜ੍ਹ : ਪਹਿਲਾਂ ਪੰਜਾਬ ਪੁਲਸ ਦਾ ਇੰਟੈਲੀਜੈਂਸ ਹੈੱਡਕੁਆਰਟਰ ਅਤੇ ਹੁਣ ਤਰਨਤਾਰਨ ਦਾ ਸਰਹਾਲੀ ਥਾਣਾ। ਦੋਹਾਂ ਥਾਵਾਂ ’ਤੇ ਆਰ. ਪੀ. ਜੀ. ਹਮਲਿਆਂ ਨੂੰ ਚੁਣੌਤੀ ਵਜੋਂ ਲੈਂਦਿਆਂ ਪੰਜਾਬ ਪੁਲਸ ਨੇ ਪੁਲਸ ਨਾਲ ਸਬੰਧਿਤ ਸਾਰੀਆਂ ਇਮਾਰਤਾਂ ਨੂੰ ਪੂਰੀ ਤਰ੍ਹਾਂ ਸੀ. ਸੀ. ਟੀ. ਵੀ. ਕਵਰੇਜ ਹੇਠ ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸਰਹਾਲੀ ਥਾਣੇ ’ਤੇ ਹੋਏ ਹਮਲੇ ਤੋਂ ਬਾਅਦ ਲਿਆ ਗਿਆ ਹੈ। ਭਾਵੇਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਆਦਾਤਰ ਥਾਣਿਆਂ ‘ਚ ਪਹਿਲਾਂ ਹੀ ਸੀ. ਸੀ. ਟੀ. ਵੀ. ਲੱਗੇ ਹੋਏ ਹਨ ਪਰ ਹੁਣ ਪੁਲਸ ਥਾਣਿਆਂ ਦੇ ਨਾਲ-ਨਾਲ ਇਮਾਰਤ ਦੇ ਹੋਰ ਹਿੱਸਿਆਂ ਨੂੰ ਵੀ ਸੀ. ਸੀ. ਟੀ. ਵੀ. ਨਿਗਰਾਨੀ ਹੇਠ ਲਿਆਉਣ ਲਈ ਕਿਹਾ ਗਿਆ ਹੈ।

ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੌਰਾਨ ਮਹੱਤਵਪੂਰਨ ਸੁਰਾਗ ਇਕੱਠੇ ਕਰਨ ‘ਚ ਮਦਦ ਕਰਨ ਦੀਆਂ ਸੰਭਾਵਨਾਵਾਂ ਵਧਣਗੀਆਂ ਅਤੇ ਸੁਰੱਖਿਆ ਪ੍ਰਣਾਲੀ ਦੀ ਨਿਗਰਾਨੀ ‘ਚ ਵੀ ਮਦਦ ਮਿਲੇਗੀ। ਪੰਜਾਬ ਪੁਲਸ ਦੇ ਇਸ ਕਦਮ ਦੀ ਪੁਸ਼ਟੀ ਕਰਦਿਆਂ ਆਈ. ਜੀ. ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਲਈ ਇਹ ਫ਼ੈਸਲਾ ਲਿਆ ਗਿਆ ਹੈ ਅਤੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਇਸ ਲਈ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ।

Add a Comment

Your email address will not be published. Required fields are marked *