ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਹੋਇਆ ਬੰਦ
December 20, 2022
![](http://mehakewattan.com/wp-content/uploads/2022/12/2022_12image_21_26_281508374saassa-ll.jpg)
ਜਲੰਧਰ : ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ’ਚ ਭਾਰਤ ’ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।