ਬੋਰਗੋ ਹਰਮਾਦਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ 28 ਨੂੰ

ਰੋਮ :  ਗੁਰੂ ਨਾਨਕ ਦੀ ਸਿੱਖੀ ਦਾ ਦੀਵਾ ਦੁਨੀਆ ਭਰ ’ਚ ਇਸ ਵੇਲੇ ਪੂਰੇ ਜ਼ੋਰਾਂ ਉੱਤੇ ਹੈ ਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਿਨ੍ਹਾਂ ਦੀ ਸਥਾਪਨਾ 1604 ਈ: ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਕੀਤੀ। ਇਟਲੀ ’ਚ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਾਲਾਨਾ ਸਮਾਗਮ ਕਰਵਾਉਂਦੀ ਹੈ।

ਲਾਸੀਓ ਸੂਬੇ ’ਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ’ਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਤਰਨ 28 ਅਗਸਤ ਦਿਨ ਐਤਵਾਰ 2022 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਜਾ ਰਿਹਾ ਹੈ, ਜਿਸ ’ਚ ਸੂਬੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਸੇਵਾ ਕਰਨ ਲਈ ਸ਼ਮੂਲੀਅਤ ਕਰ ਰਹੀਆਂ ਹਨ।

ਇਸ ਨਗਰ ਕੀਰਤਨ ਮੌਕੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀ ਤੇ ਕਥਾਵਾਚਕ ਹਾਜ਼ਰੀ ਭਰਨਗੇ, ਜਿਸ ’ਚ ਭਾਈ ਸਤਨਾਮ ਸਿੰਘ ਸਰਹਾਲੀ ਦਾ ਕਵੀਸ਼ਰ ਜਥਾ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ’ਚ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਉਣਗੇ। ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਤੇ ਮੁੱਖ ਗ੍ਰੰਥੀ ਭਾਈ ਅੰਗੇਰਜ਼ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦੀ ਸੇਵਾ ਚੱਲ ਰਹੀ ਹੈ ਤੇ ਸੇਵਾ ਕਰਨ ਲਈ ਸੰਗਤਾਂ ਸੰਪਰਕ ਕਰ ਸਕਦੀਆਂ ਹਨ।

Add a Comment

Your email address will not be published. Required fields are marked *