ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਵਾਲਿਆਂ ਤੋਂ ਪੁੱਛਗਿੱਛ ਕਰ ਰਹੀ ਹੈ ਆਈਬੀ: ਜੈਰਾਮ ਰਮੇਸ਼
December 27, 2022
![](http://mehakewattan.com/wp-content/uploads/2022/12/2022_12largeimg_544333735.jpg)
ਨਵੀਂ ਦਿੱਲੀ, 26 ਦਸੰਬਰ-: ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਵਾਲਿਆਂ ਤੋਂ ਇੰਟੈਲੀਜੈਂਸ ਬਿਊਰੋ (ਆਈਬੀ) ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਦੋਵੇਂ ਆਗੂ ਭਾਰਤ ਜੋੜੋ ਯਾਤਰਾ ਕਾਰਨ ‘ਚਿੰਤਤ’ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਟਵੀਟ ਕੀਤਾ, ‘ਆਈਬੀ ਵੱਲੋਂ ਉਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਹੈ। ਖੁ਼ਫੀਆ ਏਜੰਸੀ ਵੱਲੋਂ ਉਨ੍ਹਾਂ ਯਾਦ ਪੱਤਰਾਂ ਦੀਆਂ ਕਾਪੀਆਂ ਵੀ ਮੰਗੀਆਂ ਜਾ ਰਹੀਆਂ ਹਨ ਜਿਹੜੀਆਂ ਕਿ ਰਾਹੁਲ ਗਾਂਧੀ ਨੂੰ ਸੌਂਪੀਆਂ ਗਈਆਂ ਹਨ।’