ਭਾਰਤੀ-ਅਮਰੀਕੀ ਭਾਈਚਾਰੇ ਨੇ ਮਨਾਇਆ ‘ਵੀਰ ਬਾਲ ਦਿਵਸ’

ਵਾਸ਼ਿੰਗਟਨ – ਭਾਰਤੀ-ਅਮਰੀਕੀ ਭਾਈਚਾਰੇ ਨੇ ਇੱਥੇ ਪਹਿਲਾ ‘ਵੀਰ ਬਾਲ ਦਿਵਸ’ ਮਨਾਇਆ ਅਤੇ 10ਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਧਰਮ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। 

ਭਾਰਤੀ ਦੂਤਘਰ ਵੱਲੋਂ ਸੋਮਵਾਰ ਨੂੰ ਇੱਥੇ ਆਪਣੇ ਅਹਾਤੇ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਇੱਕ ਡਿਜੀਟਲ ਪ੍ਰਦਰਸ਼ਨੀ ਵੀ ਲਗਾਈ ਗਈ। ਆਪਣੇ ਬਿਆਨ ਵਿੱਚ ਉਪ ਰਾਜਦੂਤ ਸ਼੍ਰੀਪ੍ਰਿਯਾ ਰੰਗਾਨਾਥਨ ਨੇ ਸਿੱਖ ਤਿਉਹਾਰਾਂ ਨੂੰ ਮਾਨਤਾ ਦੇਣ ਲਈ ਭਾਰਤ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਦੀ ਰੂਪ ਰੇਖਾ ਦੱਸੀ। ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਜ਼ਿਕਰ ਕੀਤਾ, ਜੋ ਪਾਕਿਸਤਾਨ ਦੇ ਲਾਹੌਰ ਨੇੜੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। 

ਰੰਗਨਾਥਨ ਨੇ ਵਿਸ਼ਵ ਭਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਭਾਰਤ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ, ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਇੱਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਦੀ ਸ਼ਲਾਘਾ ਕੀਤੀ ਅਤੇ ਪਿਛਲੇ ਸਾਲ ਅਗਸਤ ਵਿੱਚ ਪੂਰੇ ਸਨਮਾਨ ਦੇ ਨਾਲ ਅਫਗਾਨਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਤਿੰਨ ‘ਪਵਿੱਤਰ ਸਰੂਪ’ ਵਾਪਸ ਲਿਆਉਣ ਦਾ ਵੀ ਜ਼ਿਕਰ ਕੀਤਾ। ਇਕ ਜੰਗ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਪੁੱਤਰ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਸ਼ਹੀਦ ਹੋ ਗਏ ਸਨ, ਜਦੋਂ ਕਿ ਬਾਬਾ ਜ਼ੋਰਾਵਰ ਅਤੇ ਫਤਹਿ ਸਿੰਘ ਜੀ ਨੂੰ ਜ਼ਿੰਦਾ ਨੀਂਹਾਂ ਵਿਚ ਚਿਣ ਦਿੱਤਾ ਗਿਆ ਸੀ।

Add a Comment

Your email address will not be published. Required fields are marked *