ਪੰਜਾਬ ‘ਚ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ

ਅੰਮ੍ਰਿਤਸਰ- ਤਾਈਕਵਾਂਡੋ ਕੌਂਸਲ ਆਫ ਇੰਡੀਆ ਵੱਲੋਂ ਅਤੇ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ 31 ਦਸੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਚੌਥੀ ਓਪਨ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਜਥੇਬੰਦੀ ਦੇ ਪ੍ਰਧਾਨ ਅਭਿਲਾਸ਼ ਕੁਮਾਰ ਨੇ ਦਿੱਤੀ। ਉਹਨਾਂ ਦੱਸਿਆ ਕਿ ਇਹ ਸਮਾਗਮ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਇਹ ਚੈਂਪੀਅਨਸ਼ਿਪ ਲਾਲ ਮਹਿਲ ਪੈਲੇਸ, ਮਜੀਠਾ ਬਾਈਪਾਸ ਵਿਖੇ ਕਰਵਾਈ ਜਾ ਰਹੀ ਹੈ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 400 ਖਿਡਾਰੀ ਭਾਗ ਲੈ ਰਹੇ ਹਨ ਅਤੇ ਇਸ ਚੈਂਪੀਅਨਸ਼ਿਪ ਵਿੱਚ ਪੰਜ ਦੇਸ਼ਾਂ ਦੇ ਖਿਡਾਰੀ ਆ ਰਹੇ ਹਨ, ਜਿਨ੍ਹਾਂ ਵਿੱਚ ਨੇਪਾਲ, ਭੂਟਾਨ, ਬੰਗਲਾਦੇਸ਼, ਘਾਨਾ ਅਤੇ ਭਾਰਤ ਸ਼ਾਮਲ ਹਨ। ਇਨ੍ਹਾਂ ਸਾਰੇ ਖਿਡਾਰੀਆਂ ਦੇ ਰਹਿਣ-ਸਹਿਣ ਅਤੇ ਖਾਣੇ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ।

ਇਸ ਚੈਂਪੀਅਨਸ਼ਿਪ ਦੇ ਪ੍ਰਬੰਧਕੀ ਚੇਅਰਮੈਨ ਸੁਮਿਤ ਖੰਨਾ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਅਤੇ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਉੱਤਰੀ ਹਲਕਾ, ਡਾ. ਰਾਜ ਕੁਮਾਰ ਵੇਰਕਾ ਸਾਬਕਾ ਐਮ.ਐਲ.ਏ. ਹੋਣਗੇ। ਅਭਿਲਾਸ਼ ਕੁਮਾਰ ਨੇ ਦੱਸਿਆ ਕਿ ਸਮਾਪਤੀ ਸਮਾਰੋਹ 31 ਦਸੰਬਰ ਨੂੰ ਸ਼ਾਮ 4 ਵਜੇ ਹੋਵੇਗਾ, ਜਿਸ ਵਿੱਚ ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਅਮਨ ਐਰੀ ਭਾਗ ਲੈਣ ਵਾਲੇ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਇਸ ਚੈਂਪੀਅਨਸ਼ਿਪ ਵਿੱਚ ਪੰਕਜ ਚੌਰਸੀਆ ਜੋ ਕਿ ਇਸ ਚੈਂਪੀਅਨਸ਼ਿਪ ਦੇ ਪ੍ਰਬੰਧਕ ਸਕੱਤਰ ਅਤੇ ਟੂਰਨਾਮੈਂਟ ਡਾਇਰੈਕਟਰ ਹਨ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੀਆਂ ਸਨ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ‘ਚ ਹਾਜ਼ਰ ਕੋਚ ਰਾਜਕੁਮਾਰ ਸਾਹੂ, ਮਨਜੀਤ ਕੌਰ ਇੰਟਰਨੈਸ਼ਨਲ ਮੈਡਲਿਸਟ, ਦਿਨੇਸ਼ ਕੌਸ਼ਲ, ਬਲਦੇਵ ਰਾਜ, ਅਸ਼ੀਸ਼ ਖੰਡੇਲਵਾਲ, ਅਨੁਪਮ, ਸੁਜਾਤ, ਅੰਕੁਸ਼ ਕੁਮਾਰ, ਅੰਕਿਤ ਆਦਿ ਸ਼ਾਮਿਲ ਹੋਣਗੇ।

Add a Comment

Your email address will not be published. Required fields are marked *