ਹੀਰਾਬੇਨ ਦੇ ਦਿਹਾਂਤ ‘ਤੇ ਬਾਈਡਨ ਨੇ ਪ੍ਰਗਟਾਇਆ ਸੋਗ, ਕਿਹਾ- ਮੁਸ਼ਕਲ ਸਮੇਂ ‘ਚ PM ਮੋਦੀ ਨਾਲ ਮੇਰੀ ਹਮਦਰਦੀ
December 31, 2022
![](http://mehakewattan.com/wp-content/uploads/2022/12/2022_12image_09_45_429872794biden-ll.jpg)
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਉਮਰ 100 ਸਾਲ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਭਰਾਵਾਂ ਨੇ ਗਾਂਧੀਨਗਰ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦੀ ਚਿਖਾ ਨੂੰ ਮੁਖ ਅਗਨੀ ਦਿੱਤੀ।
ਬਾਈਡੇਨ ਨੇ ਟਵੀਟ ਕੀਤਾ, “ਮੈਂ ਅਤੇ (ਪਹਿਲੀ ਮਹਿਲਾ ਡਾਕਟਰ) ਜਿਲ (ਬਾਈਡੇਨ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਮਾਂ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਡੂੰਘੀ ਅਤੇ ਦਿਲੀ ਹਮਦਰਦੀ ਭੇਜਦੇ ਹਾਂ।” ਉਨ੍ਹਾਂ ਨੇ ਸ਼ੁੱਕਰਵਾਰ ਰਾਤ ਨੂੰ ਲਿਖਿਆ, ”ਇਸ ਦੁੱਖ ਦੀ ਘੜੀ ‘ਚ ਸਾਡੀ ਹਮਦਰਦੀ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ।” ਅਮਰੀਕਾ ਦੀਆਂ ਕਈ ਹੋਰ ਮਸ਼ਹੂਰ ਹਸਤੀਆਂ ਅਤੇ ਸੰਗਠਨਾਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।