ਰਾਹੁਲ ਗਾਂਧੀ ਅੱਜ 12.30 ਵਜੇ ਕਰਨਗੇ ਪ੍ਰੈੱਸ ਕਾਨਫਰੰਸ
December 31, 2022
![](http://mehakewattan.com/wp-content/uploads/2022/12/2022_12image_22_13_388115088saaasasaa-ll.jpg)
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਦੁਪਹਿਰ 12.30 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਰਾਹੁਲ ਗਾਂਧੀ 24 ਅਕਬਰ ਰੋਡ ਸਥਿਤ ਪਾਰਟੀ ਦਫ਼ਤਰ ’ਚ ਮੀਡੀਆ ਨੂੰ ਸੰਬੋਧਨ ਕਰਨਗੇ। 7 ਸਤੰਬਰ ਤੋਂ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਇਹ ਉਨ੍ਹਾਂ ਦੀ 9ਵੀਂ ਗੱਲਬਾਤ ਹੋਵੇਗੀ। ਇਹ ਜਾਣਕਾਰੀ ਪਾਰਟੀ ਦੇ ਮੁੱਖ ਕਾਰਜਕਾਰੀ ਅਤੇ ਮੀਡੀਆ ਵਿਭਾਗ ਦੇ ਮੁਖੀ ਜੈਰਾਮ ਰਮੇਸ਼ ਨੇ ਟਵੀਟ ਕਰ ਕੇ ਦਿੱਤੀ।
ਉਨ੍ਹਾਂ ਲਿਖਿਆ, ‘‘ 31 ਦਸੰਬਰ ਨੂੰ ਦੁਪਹਿਰ 12:30 ਵਜੇ 24 ਅਕਬਰ ਰੋਡ ਸਥਿਤ ਪਾਰਟੀ ਹੈੱਡਕੁਆਰਟਰ ’ਚ ਮੀਡੀਆ ਨੂੰ ਸੰਬੋਧਨ ਕਰਨਗੇ। 7 ਸਤੰਬਰ ਨੂੰ ਆਪਣੀ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਤੋਂ ਬਾਅਦ ਇਹ ਉਨ੍ਹਾਂ ਦੀ ਇਸ ਤਰ੍ਹਾਂ ਦੀ 9ਵੀਂ ਗੱਲਬਾਤ ਹੋਵੇਗੀ।’’