ਸ਼ਾਨਦਾਰ ਆਤਿਸ਼ਬਾਜ਼ੀ ਨਾਲ ਆਸਟਰੇਲੀਆ ਤੇ ਨਿਊਜ਼ੀਲੈਂਡ ’ਚ ਨਵੇਂ ਸਾਲ ਸਵਾਗਤ

ਬ੍ਰਿਸਬੇਨ : ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾ ’ਚ ਨਵੇਂ ਸਾਲ ਦਾ ਸਵਾਗਤ ਬਹੁਤ ਹੀ ਉਤਸ਼ਾਹ, ਜੋਸ਼ੋ-ਖਰੋਸ਼ ਤੇ ਨਵੀਆਂ ਉਮੰਗਾਂ ਨਾਲ ਕੀਤਾ ਗਿਆ। ਰਾਤ 12 ਵੱਜਦੇ ਸਾਰ ਹੀ ਆਸਟ੍ਰੇਲੀਆ ਦੇ ਪ੍ਰਮੁੱਖ ਸ਼ਹਿਰ ਸਿਡਨੀ, ਮੈਲਬੋਰਨ, ਪਰਥ, ਐਡੀਲੇਡ,  ਗੋਲਡ ਕੋਸਟ ਤੇ ਬ੍ਰਿਸਬੇਨ ਵਿਖੇ ਬਹੁਤ ਹੀ ਮਨਮੋਹਣੀ ਤੇ ਦਿਲਕਸ਼ ਆਤਿਸ਼ਬਾਜੀ ਕੀਤੀ ਗਈ।ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਸਿਟੀ, ਸਾਊਥ ਬੈਂਕ ਵਿਖੇ ਵੀ ਬੀਤੇ ਸਾਲ ਨੂੰ ਅਲਵਿਦਾ ਕਹਿਣ ਤੇ ਨਵੇਂ ਸਾਲ ਦੇ ਸਵਾਗਤ ਲਈ ਹਜ਼ਾਰਾਂ ਦੀ ਗਿਣਤੀ ’ਚ ਲੋਕ ਸਵੇਰ ਤੋ ਹੀ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ, ਜੋ ਦੇਰ ਰਾਤ ਤੱਕ ਆਤਿਸ਼ਬਾਜੀ ਦਾ ਨਜ਼ਾਰਾ ਵੇਖਣ ਲਈ ਰੁਕੇ ਰਹੇ।

ਰਾਤ 8.30 ਵਜੇ ਤੇ ਫਿਰ ਰਾਤ 12 ਵੱਜਦੇ ਹੀ ਆਤਿਸ਼ਬਾਜ਼ੀ ਦਾ ਬਹੁਤ ਹੀ ਮਨਮੋਹਕ ਨਜ਼ਾਰਾ ਵੇਖਣ ਨੂੰ ਮਿਲਿਆ ਤੇ ਸਾਰੇ ਲੋਕਾਂ ਨੇ ਖ਼ੁਸ਼ੀ ’ਚ ਖੀਵੇ ਹੋ ਕੇ ਇਕ-ਦੂਸਰੇ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਨਵੇਂ ਸਾਲ 2023 ਦੇ ਸਵਾਗਤ ’ਚ ਖੁਸ਼ ਆਮਦੀਦ ਆਖਿਆ।

PunjabKesari

ਕ੍ਰਿਸਮਸ ਤੋ ਲੈ ਕੇ ਨਵੇਂ ਸਾਲ ਦੀ ਆਮਦ ਤੱਕ ਪੂਰਾ ਹਫ਼ਤਾ ਲੋਕ ਛੁੱਟੀਆਂ ਮਨਾਉਂਦੇ ਹੋਏ ਖਰੀਦਦਾਰੀ ਕਰਦੇ ਰਹੇ ਤੇ ਤੋਹਫ਼ੇ, ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਦੇ ਹੋਏ ਨਵੇਂ ਸਾਲ ਦੇ ਜਸ਼ਨ ਮਨਾਉਂਦੇ ਰਹੇ । ਨਵੇਂ ਸਾਲ ਦੀ ਆਮਦ ’ਤੇ ਕੁਝ ਸਥਾਨਕ ਲੋਕਾਂ ਵੱਲੋਂ ਗਿਰਜਾਘਰ ’ਚ ਪ੍ਰਾਰਥਨਾ ਸਭਾਵਾਂ ਕੀਤੀਆਂ ਗਈਆਂ ਤੇ ਭਾਰਤੀ ਭਾਈਚਾਰੇ ਵੱਲੋਂ ਵੀ ਨਵਾਂ ਸਾਲ ਮੰਦਿਰਾਂ ਤੇ ਗੁਰੂਘਰਾਂ ਵਿਖੇ ਨਤਮਸਤਕ ਹੋ ਕੇ ਬੜੇ ਹੀ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ।

Add a Comment

Your email address will not be published. Required fields are marked *