ਗੁਰਦੁਆਰਾ ਸਾਹਿਬ ਦੀ ਛੱਤ ਤੋਂ ਨੌਜਵਾਨ ਨੇ ਮਾਰੀ ਛਾਲ, CCTV ‘ਚ ਕੈਦ ਹੋਇਆ ਵਾਕਿਆ

ਲੁਧਿਆਣਾ : ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਸਥਿਤ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ। ਇਹ ਸਾਰਾ ਵਾਕਿਆ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਿਆ। ਫਿਲਹਾਲ ਇਸ ਘਟਨਾ ਦੌਰਾਨ ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਪਾਠ ਚੱਲ ਰਿਹਾ ਸੀ।

ਇਸ ਦੌਰਾਨ ਇਕ ਨੌਜਵਾਨ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਹੇਠਾਂ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਰੀਬ 5 ਤੋਂ 6 ਵਾਰ ਗੁਰਦੁਆਰਾ ਸਾਹਿਬ ਦੀਆਂ ਪੌੜੀਆਂ ਚੜ੍ਹ ਕੇ ਉੱਪਰ ਗਿਆ ਅਤੇ ਉਤਰ ਕੇ ਹੇਠਾਂ ਆਇਆ ਸੀ। ਲੋਕਾਂ ਦਾ ਕਹਿਣਾ ਸੀ ਕਿ ਪਹਿਲਾਂ ਉਨ੍ਹਾਂ ਨੂੰ ਲੱਗਾ ਕਿ ਨੌਜਵਾਨ ਕੋਈ ਸੇਵਾਦਾਰ ਹੈ, ਜੋ ਗੁਰਦੁਆਰਾ ਸਾਹਿਬ ‘ਚ ਸਫ਼ਾਈ ਕਰ ਰਿਹਾ ਹੋਵੇਗਾ ਜਾਂ ਸੀ. ਸੀ. ਟੀ. ਵੀ. ਕੈਮਰੇ ਲਾਉਣ ਵਾਲਾ ਕੋਈ ਨੌਜਵਾਨ ਹੋਵੇਗਾ, ਜਿਸ ਦਾ ਪੈਰ ਫਿਸਲ ਗਿਆ ਪਰ ਥੋੜ੍ਹੀ ਦੇਰ ਬਾਅਦ ਪਤਾ ਲੱਗਿਆ ਕਿ ਨੌਜਵਾਨ ਅਣਪਛਾਤਾ ਸੀ ਅਤੇ ਗੁਰਦੁਆਰਾ ਸਾਹਿਬ ਦੇ ਲੋਕ ਉਸ ਨੂੰ ਨਹੀਂ ਜਾਣਦੇ ਸਨ।

ਲੋਕਾਂ ਨੇ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਉਸ ਦੇ ਸਿਰ ‘ਚ ਅੰਦਰੂਨੀ ਸੱਟ ਲੱਗੀ ਹੈ ਪਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਇਸ ਮਾਮਲੇ ਸਬੰਧੀ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹੈ।

Add a Comment

Your email address will not be published. Required fields are marked *