ਹੁਣ ਕੈਨੇਡਾ ਅਤੇ ਆਸਟ੍ਰੇਲੀਆ ਨੇ ਵੀ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਜਾਰੀ ਕੀਤੇ ਨਿਰਦੇਸ਼

ਓਟਾਵਾ – ਕੈਨੇਡਾ ਅਤੇ ਆਸਟ੍ਰੇਲੀਆ ਨੇ “ਤੇਜੀ ਨਾਲ ਵੱਧ ਰਹੇ ਕੋਵਿਡ-19 ਦੇ ਮਾਮਲਿਆਂ’ ਵਿਚਕਾਰ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਲਾਜ਼ਮੀ ਕੋਵਿਡ ਟੈਸਟਿੰਗ ਦਾ ਐਲਾਨ ਕੀਤਾ ਹੈ।ਚੀਨ, ਹਾਂਗਕਾਂਗ ਅਤੇ ਮਕਾਊ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੈਨੇਡਾ ਲਈ ਫਲਾਈਟ ਵਿਚ ਸਵਾਰ ਹੋਣ ਤੋਂ ਪਹਿਲਾਂ ਦੋ ਦਿਨ ਤੋਂ ਵੱਧ ਪੁਰਾਣੀ ਕੋਵਿਡ ਟੈਸਟ ਰਿਪੋਰਟ ਪੇਸ਼ ਕਰਨੀ ਪਵੇਗੀ। ਯਾਤਰੀਆਂ ਨੂੰ ਇਸ ਰਿਪੋਰਟ ਤੋਂ ਬਾਅਦ ਹੀ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਦਿੱਤੀ ਜਾਵੇਗੀ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਹੀਂ ਹਨ। ਸ਼ਨੀਵਾਰ ਨੂੰ ਜਾਰੀ ਇਕ ਸਰਕਾਰੀ ਬਿਆਨ ਦੇ ਅਨੁਸਾਰ ਚੀਨ, ਹਾਂਗਕਾਂਗ ਅਤੇ ਮਕਾਊ ਤੋਂ ਆਉਣ ਵਾਲੇ ਦੋ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯਾਤਰੀਆਂ ਲਈ 5 ਜਨਵਰੀ ਤੋਂ ਰਵਾਨਗੀ ਤੋਂ ਪਹਿਲਾਂ ਕੋਵਿਡ ਟੈਸਟ ਦੀ ਨਕਾਰਾਤਮਕ ਰਿਪੋਰਟ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਬਿਆਨ ਵਿੱਚ ਕਿਹਾ ਗਿਆ ਕਿ, “ਇਹ ਪ੍ਰਸਤਾਵਿਤ ਸਿਹਤ ਉਪਾਅ ਰਾਸ਼ਟਰੀਅਤਾ ਅਤੇ ਟੀਕਾਕਰਣ ਸਥਿਤੀ ਦੀ ਪਰਵਾਹ ਕੀਤੇ ਬਿਨਾਂ ਸਾਰੇ ਹਵਾਈ ਯਾਤਰੀਆਂ ‘ਤੇ ਲਾਗੂ ਹੋਣਗੇ।” 

ਸਬੰਧਤ ਉਪਾਅ ਅਸਥਾਈ ਹਨ, ਜੋ 30 ਦਿਨਾਂ ਲਈ ਪ੍ਰਭਾਵੀ ਰਹਿਣਗੇ। ਜਦੋਂ ਵਧੇਰੇ ਅੰਕੜੇ ਅਤੇ ਸਬੂਤ ਉਪਲਬਧ ਹੋਣਗੇ ਤਾਂ ਇਨ੍ਹਾਂ ਉਪਾਵਾਂ ‘ਤੇ ਮੁੜ ਵਿਚਾਰ ਕੀਤਾ ਜਾਵੇਗਾ। ਬਿਆਨ ਵਿੱਚ ਕੈਨੇਡਾ ਸਰਕਾਰ ਨੇ ਕਿਹਾ ਕਿ ਉਸਨੇ ਚੀਨ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਮਹੱਤਵਪੂਰਨ ਵਾਧੇ ਅਤੇ ਇਹਨਾਂ ਮਾਮਲਿਆਂ ਦੇ ਸੰਬੰਧ ਵਿੱਚ ਮਹਾਮਾਰੀ ਵਿਗਿਆਨ ਅਤੇ ਜੀਨੋਮ ਸੀਕਵੈਂਸਿੰਗ ਡੇਟਾ ਦੀ ਸੀਮਤ ਉਪਲਬਧਤਾ ਦੇ ਜਵਾਬ ਵਿੱਚ ਨਵੇਂ ਟੈਸਟਿੰਗ ਉਪਾਅ ਲਾਗੂ ਕੀਤੇ ਹਨ। ਸਰਕਾਰ ਦੇ ਅਨੁਸਾਰ ਕੈਨੇਡਾ ਲਈ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ, ਯਾਤਰੀਆਂ ਨੂੰ ਏਅਰਲਾਈਨ ਨੂੰ ਇੱਕ ਨਕਾਰਾਤਮਕ ਕੋਵਿਡ ਟੈਸਟ ਰਿਪੋਰਟ ਦਿਖਾਉਣੀ ਪਵੇਗੀ, ਜੋ ਰਵਾਨਗੀ ਤੋਂ ਪਹਿਲਾਂ ਦੋ ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਯਾਤਰੀ ਆਰਟੀ-ਪੀਸੀਆਰ ਜਾਂ ਐਂਟੀਜੇਨ ਟੈਸਟ ਦੀਆਂ ਰਿਪੋਰਟਾਂ ਜਮ੍ਹਾਂ ਕਰ ਸਕਦੇ ਹਨ।

ਆਸਟ੍ਰੇਲੀਆ ਨੇ ਵੀ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਲਾਜ਼ਮੀ ਕੋਵਿਡ ਟੈਸਟਿੰਗ ਦਾ ਐਲਾਨ ਕੀਤਾ ਹੈ।ਆਸਟ੍ਰੇਲੀਆ ਦੇ ਸਿਹਤ ਮੰਤਰੀ ਮਾਰਕ ਬਟਲਰ ਨੇ ਕਿਹਾ ਕਿ ਦੇਸ਼ ਨੇ “ਚੀਨ ਦੀ ਸਥਿਤੀ ਬਾਰੇ ਵਿਆਪਕ ਜਾਣਕਾਰੀ ਦੀ ਅਣਹੋਂਦ” ਦੇ ਵਿਚਕਾਰ ਉਪਾਅ ਪੇਸ਼ ਕਰਨ ਲਈ ਏਸ਼ੀਆ, ਉੱਤਰੀ ਅਮਰੀਕਾ ਅਤੇ ਯੂਰਪ ਦੇ ਦੇਸ਼ਾਂ ਦੀ ਸਥਿਤੀ ਦੀ ਪਾਲਣਾ ਕਰਨ ਦਾ ਫ਼ੈਸਲਾ ਕੀਤਾ ਹੈ।ਰਿਪੋਰਟ ਵਿੱਚ ਕਿਹਾ ਗਿਆ ਕਿ ਚੀਨ ਤੋਂ ਯਾਤਰਾ ਕਰਨ ਵਾਲਿਆਂ ਲਈ ਲਾਜ਼ਮੀ ਪ੍ਰੀ-ਡਿਪਾਰਚਰ ਕੋਵਿਡ ਟੈਸਟਿੰਗ 5 ਜਨਵਰੀ ਤੋਂ ਸ਼ੁਰੂ ਹੋਵੇਗੀ।ਇਹ ਫ਼ੈਸਲਾ ਉਦੋਂ ਲਿਆ ਗਿਆ ਹੈ ਜਦੋਂ ਭਾਰਤ, ਅਮਰੀਕਾ, ਫਰਾਂਸ, ਯੂਕੇ ਸਮੇਤ ਕਈ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਵਿਡ ਟੈਸਟ ਲਾਜ਼ਮੀ ਕਰ ਦਿੱਤਾ ਹੈ। ਇਟਲੀ ਅਤੇ ਸਪੇਨ ਅਤੇ ਕਈ ਹੋਰ ਦੇਸ਼ਾਂ ਨੇ ਵੀ ਚੀਨ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਸਾਵਧਾਨੀ ਦੇ ਉਪਾਅ ਸ਼ੁਰੂ ਕੀਤੇ ਹਨ।

Add a Comment

Your email address will not be published. Required fields are marked *