ਇਨਕਮ ਟੈਕਸ ਦੀ ਛਾਪੇਮਾਰੀ ਤੋਂ ਬਾਅਦ ਰਣਜੀਤ ਬਾਵਾ ਦਾ ਐਲਾਨ, ਕਿਹਾ– ‘ਰੱਬ ਜਾਣਦਾ ਅਸੀਂ ਬੰਦੇ ਗੁੱਡ ਹਾਂ’

ਜਲੰਧਰ : ਗਾਇਕ ਰਣਜੀਤ ਬਾਵਾ ਸਾਫ਼ ਸੁਥਰੀ ਤੇ ਅਰਥ ਭਰਪੂਰ ਗਾਇਕੀ ਲਈ ਜਾਣਿਆ ਜਾਂਦਾ ਹੈ। ਉਂਝ ਤਾਂ ਰਣਜੀਤ ਬਾਵਾ ਲਾਈਮਲਾਈਟ ਤੋਂ ਦੂਰ ਰਹਿਣਾ ਹੀ ਪਸੰਦ ਕਰਦੇ ਹਨ, ਪਰ ਹਾਲ ਹੀ ‘ਚ ਉਹ ਉਦੋਂ ਸੁਰਖੀਆਂ ‘ਚ ਆਏ ਜਦੋਂ ਦਸੰਬਰ 2022 ‘ਚ ਇਨਕਮ ਟੈਕਸ ਵਿਭਾਗ ਨੇ ਉਨ੍ਹਾਂ ਦੇ ਘਰ ‘ਚ ਛਾਪੇਮਾਰੀ ਕੀਤੀ ਸੀ। ਸਭ ਨੂੰ ਇੰਤਜ਼ਾਰ ਸੀ ਕਿ ਰਣਜੀਤ ਬਾਵਾ ਕੇਂਦਰ ਸਰਕਾਰ ਦੀ ਇਸ ਕਾਰਵਾਈ ‘ਤੇ ਕੀ ਜਵਾਬ ਦੇਣਗੇ। ਹੁਣ ਰਣਜੀਤ ਬਾਵਾ ਨੇ ਕੇਂਦਰ ਨੂੰ ਮੂੰਹਤੋੜ ਜਵਾਬ ਦਿੱਤਾ ਹੈ। ਨਵੇਂ ਸਾਲ ‘ਤੇ ਬਾਵਾ ਪਹਿਲੇ ਹੀ ਗੀਤ ਦੇ ਨਾਲ ਧਮਾਕਾ ਕਰਨ ਜਾ ਰਹੇ ਹਨ। ਜੀ ਹਾਂ, ਰਣਜੀਤ ਬਾਵ ਦਾ ਗੀਤ ‘ਆਲ ਆਈਜ਼ ਆਨ ਮੀ’ ਜਲਦ ਹੀ ਰਿਲੀਜ਼ ਹੋ ਸਕਦਾ ਹੈ। ਇਸ ਗੀਤ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਬਾਵਾ ਨੇ ਕੈਪਸ਼ਨ ‘ਚ ਲਿਖਿਆ, ”ਸਭ ਜਾਣਦੇ ਹਾਂ ਤਾਂ ਹੀ ਚੁੱਪ ਆਂ, ਰੱਬ ਜਾਣਦਾ ਕਿ ਬੰਦੇ ਗੁੱਡ ਆਂ।” 

ਦੱਸ ਦਈਏ ਕਿ ਇਸ ਗੀਤ ਨੂੰ ਰਣਜੀਤ ਬਾਵਾ ਦਾ ਕੇਂਦਰ ਸਰਕਾਰ ਨੂੰ ਜਵਾਬ ਮੰਨਿਆ ਜਾ ਰਿਹਾ ਹੈ ਕਿਉਂਕਿ ਛਾਪੇਮਾਰੀ ਤੋਂ ਬਾਅਦ ਹੀ ਉਨ੍ਹਾਂ ਨੇ ਇਸ ਗੀਤ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਣਜੀਤ ਬਾਵਾ ਦੀ ਕੈਪਸ਼ਨ ਨੇ ਵੀ ਬਿਆਨ ਕਰ ਦਿੱਤਾ ਹੈ ਕਿ ਉਹ ਕਿਸ ‘ਤੇ ਤਿੱਖੇ ਤੰਜ ਕੱਸ ਰਹੇ ਹਨ। ਇਸ ਗੀਤ ਦੇ ਬੋਲ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਲਿਖੇ ਹਨ। ਫਿਲਹਾਲ ਇਸ ਗੀਤ ਦੀ ਕੋਈ ਰਿਲੀਜ਼ਿੰਗ ਡੇਟ ਸਾਹਮਣੇ ਨਹੀਂ ਆਈ ਹੈ।

ਦੱਸਣਯੋਗ ਹੈ ਕਿ ਦਸੰਬਰ 2022 ਨੂੰ ਇਨਕਮ ਟੈਕਸ ਨੇ ਰਣਜੀਤ ਬਾਵਾ ਤੇ ਕੰਵਰ ਗਰੇਵਾਲ ਦੇ ਘਰਾਂ ‘ਚ ਛਾਪੇਮਾਰੀ ਕੀਤੀ ਸੀ ਕਿਉਂਕਿ ਇਨ੍ਹਾਂ ਦੋਵੇਂ ਗਾਇਕਾਂ ਨੇ ਕਿਸਾਨੀ ਅੰਦੋਲਨ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ ਸੀ, ਇਸ ਕਰਕੇ ਹੀ ਇਹ ਦੋਵੇਂ ਗਾਇਕ ਕੇਂਦਰ ਦੇ ਰਾਡਾਰ ‘ਤੇ ਸਨ। ਇਸ ਸਾਰੇ ਮਾਮਲੇ ਕਿਸਾਨ ਅੰਦੋਲਨ ਦੇ ਨਾਲ ਹੀ ਜੋੜ ਕੇ ਦੇਖਿਆ ਗਿਆ ਸੀ।

Add a Comment

Your email address will not be published. Required fields are marked *