ਅਦਾਕਾਰਾ ਗਾਇਤਰੀ ਰਘੁਰਾਮ ਨੇ ਛੱਡੀ ਭਾਜਪਾ, ਕਿਹਾ- ਤਾਮਿਲਨਾਡੂ ਇਕਾਈ ‘ਚ ਔਰਤਾਂ ਸੁਰੱਖਿਅਤ ਨਹੀਂ

ਚੇਨਈ – ਅਦਾਕਾਰਾ ਤੇ ਸਿਆਸਤਦਾਨ ਗਾਇਤਰੀ ਰਘੂਰਾਮ, ਜਿਸ ਨੂੰ ਪਿਛਲੇ ਸਾਲ ਨਵੰਬਰ ਵਿਚ ਭਾਜਪਾ ਤੋਂ ਮੁਅੱਤਲ ਕੀਤਾ ਗਿਆ ਸੀ, ਨੇ ਮੰਗਲਵਾਰ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਤਾਮਿਲਨਾਡੂ ਇਕਾਈ ਵਿਚ ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ‘ਸੱਚੇ ਵਰਕਰਾਂ ਦੀ ਕੋਈ ਪਰਵਾਹ ਨਹੀਂ ਕਰਦਾ।’

ਉਨ੍ਹਾਂ ਪਾਰਟੀ ਛੱਡਣ ਲਈ ਭਾਰਤੀ ਜਨਤਾ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਕੇ.ਕੇ. ਅੰਨਾਮਾਲਾਈ ਨੂੰ ਦੋਸ਼ੀ ਕਰਾਰ ਦਿੱਤਾ। ਇਕ ਸੀਨੀਅਰ ਆਗੂ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

Add a Comment

Your email address will not be published. Required fields are marked *