ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਟੇਕਿਆ ਮੱਥਾ

ਕਟੜਾ – ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਬੁੱਧਵਾਰ ਨੂੰ ਮਾਂ ਵੈਸ਼ਨੋ ਦੇਵੀ ਦੇ ਦਰਬਾਰ ’ਚ ਮੱਥਾ ਟੇਕਿਆ। ਇਸ ਦੌਰਾਨ ਜੈਕਲੀਨ ਨੇ ਸ਼੍ਰਾਈਨ ਬੋਰਡ ਵਲੋਂ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੀ ਸ਼ਲਾਘਾ ਕੀਤੀ।

PunjabKesari

ਉਨ੍ਹਾਂ ਕਿਹਾ ਕਿ ਸ਼੍ਰਾਈਨ ਬੋਰਡ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ।

ਫਰਨਾਂਡੀਜ਼ ਨੇ ਹੈਲੀਕਾਪਟਰ ਰਾਹੀਂ ਕਟੜਾ ਤੋਂ ਸੰਜੀਛਤ ਤੱਕ ਦਾ ਸਫਰ ਤੈਅ ਕੀਤਾ। ਉਥੋਂ ਭਵਨ ਪਹੁੰਚ ਕੇ ਮਾਂ ਭਗਵਤੀ ਨੂੰ ਮੱਥਾ ਟੇਕਣ ਤੋਂ ਬਾਅਦ ਬੇਸ ਕੈਂਪ ਕਟੜਾ ਵਾਪਸੀ ਕੀਤੀ।

ਦੱਸ ਦੇਈਏ ਕਿ ਜੈਕਲੀਨ ਦੀ 23 ਦਸੰਬਰ, 2022 ਨੂੰ ਰਣਵੀਰ ਸਿੰਘ ਨਾਲ ‘ਸਰਕਸ’ ਫ਼ਿਲਮ ਰਿਲੀਜ਼ ਹੋਈ ਹੈ, ਜਿਸ ਨੂੰ ਲੋਕਾਂ ਦੇ ਫ਼ਿਲਮ ਸਮੀਖਿਅਕਾਂ ਵਲੋਂ ਪਸੰਦ ਨਹੀਂ ਕੀਤਾ ਗਿਆ।

Add a Comment

Your email address will not be published. Required fields are marked *