ਮੂਸੇਵਾਲਾ ਕਤਲਕਾਂਡ ਸਬੰਧੀ ਮਾਨਸਾ ਪੁਲਸ ਅੱਗੇ ਮੁੜ ਪੇਸ਼ ਹੋਏ ਬੱਬੂ ਮਾਨ

ਮਾਨਸਾ : ਗਾਇਕ ਬੱਬੂ ਮਾਨ ਬੀਤੇ ਦਿਨੀਂ ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਮਾਨਸਾ ਪੁਲਸ ਸਟੇਸ਼ਨ ਪਹੁੰਚੇ ਸਨ। ਦੱਸ ਦਈਏ ਕਿ ਬੱਬੂ ਮਾਨ ਜਾਂਚ ‘ਚ ਸ਼ਾਮਲ ਹੋਣ ਲਈ ਮਾਨਸਾ ਦੇ ਸੀ. ਆਈ. ਏ. ਦਫ਼ਤਰ ਪਹੁੰਚੇ ਸਨ, ਜਿੱਥੇ ਮੁਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਆਪਣੇ ਸੁਰੱਖਿਆ ਕਰਮੀਆਂ ਤੇ ਵਕੀਲਾਂ ਨੂੰ ਨਾਲ ਲੈ ਕੇ ਮਾਨਸਾ ਪਹੁੰਚੇ ਸਨ।

ਦੱਸ ਦਈਏ ਕਿ ਬੀਤੇ ਦਿਨ ਇਹ ਖ਼ਬਰਾਂ ਆਈਆਂ ਸਨ ਕਿ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇ ਪਾਲ ਮਿੱਡੂਖੇੜਾ ਨਾਲ ਫੋਨ ‘ਤੇ ਗੱਲਬਾਤ ਹੋਈ  ਪਰ ਉਹ ਉਸ ਨੂੰ ਪੁੱਛਗਿੱਛ ਸੈਸ਼ਨ ਲਈ ਦੁਬਾਰਾ ਬੁਲਾਣਗੇ। ਜਾਂਚ ‘ਚ ਅਜੇ ਪਾਲ ਹੀ ਨਹੀਂ ਸਗੋਂ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ ਅਤੇ ਬੱਬੂ ਮਾਨ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਇਹ ਕਿਹਾ ਜਾ ਚੁੱਕਾ ਹੈ ਕਿ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਪੁਲਸ ਅਧਿਕਾਰੀਆਂ ਨੂੰ ਕੁਝ ਲਿਖਤੀ ਨਾਂ ਵੀ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਹਾਲੇ ਤੱਕ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਅਫਸਾਨਾ ਖ਼ਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਗਾਇਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਪਤਾ ਲੱਗਾ ਹੈ ਕਿ ਹੋਰ ਵੀ ਕਈ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ, ਜੋ ਪੁਲਸ ਅਧਿਕਾਰੀਆਂ ਦੀ ਰਾਡਾਰ ‘ਤੇ ਹਨ ਪਰ ਨਾਂ ਬਾਹਰ ਨਹੀਂ ਸਨ। ਮੂਸੇਵਾਲਾ ਮਾਮਲੇ ‘ਚ ਕਈ ਸ਼ਾਰਪ ਸ਼ੂਟਰ ਵੀ ਗ੍ਰਿਫ਼ਤਾਰ ਕੀਤੇ ਗਏ ਸ, ਪਰ ਉਸ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਅਜੇ ਜਾਰੀ ਹੈ।

ਖ਼ਬਰਾਂ ਹਨ ਕਿ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਸੀ ਪਰ ਬਾਅਦ ‘ਚ ਇੱਕ ਇੰਟਰਵਿਊ ਅਤੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ, ਇਹ ਖੁਲਾਸਾ ਹੋਇਆ ਕਿ ਇਹ ਖ਼ਬਰ ਫਰਜ਼ੀ ਸੀ। ਹੁਣ ਹਰ ਕੋਈ ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਵੇਰਵਿਆਂ ਅਤੇ ਅਪਡੇਟਾਂ ‘ਤੇ ਸਖ਼ਤ ਨਿਗਰਾਨੀ ਰੱਖ ਰਿਹਾ ਹੈ।

Add a Comment

Your email address will not be published. Required fields are marked *