ਫਗਵਾੜਾ ‘ਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਫਗਵਾੜਾ : ਫਗਵਾੜਾ ‘ਚ ਲੁਟੇਰਿਆਂ ਵੱਲੋਂ ਪੁਲਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਸ਼ਹੀਦ ਦੀ ਕੁਰਬਾਨੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ਅਤੇ ਅਸੀਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਦੱਸਣਯੋਗ ਹੈ ਕਿ ਇਕ ਕਾਰ ਖੋਹ ਕੇ ਭੱਜ ਰਹੇ ਲੁਟਿਰਆਂ ਦਾ ਕੁਲਦੀਪ ਬਾਜਵਾ ਪਿੱਛਾ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਲੁਟੇਰਿਆਂ ਦੀ ਗੋਲੀ ਲੱਗ ਗਈ।

Add a Comment

Your email address will not be published. Required fields are marked *