ਸਕਾਰਪੀਓ ਚਾਲਕ ਦੀ ਕਰਤੂਤ, ਪਹਿਲਾਂ ਕੁਚਲੇ ਦੋ ਲੋਕ, ਫਿਰ ਕੀਤੀ ਫਾਇਰਿੰਗ

ਮੋਗਾ  : ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਮਨਾਵਾ ਕੋਲ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇਕ ਔਰਤ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਔਰਤ ਬੱਸ ’ਚੋਂ ਉਤਰ ਕੇ ਆਪਣੇ ਹੀ ਪਿੰਡ ਦੇ ਇਕ ਵਿਅਕਤੀ ਦੀ ਸਕੂਟਰੀ ’ਤੇ ਬੈਠਣ ਲਈ ਜਾ ਰਹੀ ਸੀ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਨੇ ਦੋਵਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੱਕਰ ਮਾਰਨ ਵਾਲਾ ਵਿਅਕਤੀ ਸਕਾਰਪੀਓ ਗੱਡੀ ਲੈ ਕੇ ਮੌਕੇ ਤੋਂ ਭੱਜਣ ਦੀ ਫਿਰਾਕ ’ਚ ਸੀ ਤੇ ਦੱਸਿਆ ਜਾ ਰਿਹਾ ਹੈ ਕਿ ਉਸ ਵੱਲੋਂ ਫਾਇਰਿੰਗ ਵੀ ਕੀਤੀ ਗਈ ਪਰ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਸਰਕਾਰੀ ਹਸਪਤਾਲ ਦੇ ਡਾਕਟਰ ਰੋਹਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤ ਬਲਜੀਤ ਕੌਰ ਤੇ ਪ੍ਰਭੂ ਦਾਸ ਨੂੰ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ। ਦੋਵਾਂ ਦੀਆਂ ਲਾਸ਼ਾਂ ਮੋਰਚਰੀ ’ਚ ਰਖਵਾ ਦਿੱਤੀਆਂ ਹਨ ਤੇ ਪੋਸਟਮਾਰਟਮ ਕੀਤਾ ਜਾਵੇਗਾ। 

Add a Comment

Your email address will not be published. Required fields are marked *