ਕੈਨੇਡਾ ‘ਚ 17 ਸਾਲਾ ਕਬੱਡੀ ਖਿਡਾਰੀ ਟੇਰਨ ਸਿੰਘ ਦੀ ਸੜਕ ਹਾਦਸੇ ਵਿਚ ਮੌਤ

ਬ੍ਰਿਟਿਸ਼ ਕੋਲੰਬੀਆ- ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਲੈਂਗਲੇ ਵਿੱਚ ਵੀਕਐਂਡ ਵਿੱਚ ਵਾਪਰੇ ਸੜਕ ਹਾਦਸੇ ਵਿਚ ਮਰਨ ਵਾਲੇ 17 ਸਾਲਾ ਨੌਜਵਾਨ ਦੀ ਪਛਾਣ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਟੇਰਨ ਸਿੰਘ ਲਾਲ ਵਜੋਂ ਹੋਈ ਹੈ, ਜੋ ਕਿ ਕਬੱਡੀ ਦਾ ਇਕ ਉਭਰਦਾ ਖਿਡਾਰੀ ਸੀ। ਮੀਡੀਆ ਰਿਪੋਰਟਾਂ ਮੁਤਾਬਕ 7 ਜਨਵਰੀ ਨੂੰ ਟੇਰਨ ਸਿੰਘ ਰਾਤ ਨੂੰ ਕੰਮ ਤੋਂ ਘਰ ਜਾ ਰਿਹਾ ਸੀ। ਖ਼ਰਾਬ ਮੌਸਮ ਕਾਰਨ ਉਸ ਦੀ ਕਾਰ ਬੇਕਾਬੂ ਹੋ ਕੇ ਫਰੇਜ਼ਰ ਹਾਈਵੇ ‘ਤੇ ਇੱਕ ਖੰਭੇ ਨਾਲ ਟਕਰਾ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਟੇਰਨ ਤਮਨਾਵਿਸ ਸੈਕੰਡਰੀ ਸਕੂਲ ਦਾ ਇੱਕ ਵਿਦਿਆਰਥੀ ਸੀ ਅਤੇ ਸਕੂਲ ਵੱਲੋਂ ਵੀ ਟੇਰਨ ਨੂੰ ਫੇਸਬੁੱਕ ‘ਤੇ ਉਸ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਸ਼ਰਧਾਂਜਲੀ ਦਿੱਤੀ ਗਈ ਹੈ। ਫੇਸਬੁੱਕ ਪੋਸਟ ਮੁਤਾਬਕ ਟੇਰਨ ਨੂੰ ਖੇਡਾਂ, ਖਾਸ ਤੌਰ ‘ਤੇ ਕੁਸ਼ਤੀ ਅਤੇ ਕਬੱਡੀ ਨਾਲ ਬਹੁਤ ਪਿਆਰ ਸੀ। ਉਹ ਆਪਣੇ ਸਕਾਰਾਤਮਕ ਰਵੱਈਏ ਅਤੇ ਚੰਗੇ ਚਰਿੱਤਰ ਨਾਲ ਆਪਣੇ ਸਾਥੀਆਂ ਲਈ ਇੱਕ ਰੋਲ ਮਾਡਲ ਸੀ। ਟੇਰਨ ਦੇ ਅੰਤਿਮ ਸੰਸਕਾਰ ਦੇ ਖ਼ਰਚ ਲਈ GoFundMe ਪੇਜ ‘ਤੇ ਫੰਡ ਇਕੱਠਾ ਕੀਤਾ ਜਾ ਰਿਹਾ ਹੈ।

Add a Comment

Your email address will not be published. Required fields are marked *