ਪਾਕਿਸਤਾਨ ਦੇ ਗ੍ਰਹਿ ਮੰਤਰੀ ‘ਤੇ ਸੁੱਟਿਆ ਗਿਆ ਬੂਟ, ਪੰਜਾਬ ਵਿਧਾਨ ਸਭਾ ਦੇ ਬਾਹਰ ਹਮਲਾ

ਇਸਲਾਮਾਬਾਦ – ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ‘ਤੇ ਮੰਗਲਵਾਰ ਨੂੰ ਬੂਟ ਨਾਲ ਹਮਲਾ ਕੀਤਾ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਬਾਅਦ ਆਪਣੀ ਕਾਰ ਵਿਚ ਜਾ ਰਹੇ ਸਨ। ਹਾਲਾਂਕਿ ਕਾਰ ਦਾ ਸ਼ੀਸ਼ਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾ ਕਿਸ ਨੇ ਕੀਤਾ ਹੈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਹਮਲੇ ਤੋਂ ਬਾਅਦ ਰਾਣਾ ਸਨਾਉੱਲਾ ਦੇ ਡਰਾਈਵਰ ਨੇ ਕਾਰ ਨੂੰ ਕੁਝ ਪਲ ਲਈ ਰੋਕਿਆ ਪਰ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਦੇ ਇਸ਼ਾਰੇ ਤੋਂ ਬਾਅਦ ਉਹ ਚਲੇ ਗਏ। ਇਸ ਹਮਲੇ ਤੋਂ ਬਾਅਦ ਸਨਾਉੱਲਾ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦਰਅਸਲ,ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵਿਧਾਨ ਸਭਾ ਭੰਗ ਕਰਨ ਨੂੰ ਲੈ ਕੇ ਹੰਗਾਮਾ ਜਾਰੀ ਹੈ। ਇਸ ਸਬੰਧ ‘ਚ ਰਾਣਾ ਸਨਾਉੱਲਾ ਆਗੂਆਂ ਨੂੰ ਮਿਲਣ ਲਈ ਪੰਜਾਬ ਵਿਧਾਨ ਸਭਾ ਪੁੱਜੇ ਸਨ।

Add a Comment

Your email address will not be published. Required fields are marked *