ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਇੰਸਟਾ ’ਤੇ ਬਣਾਇਆ ਅਕਾਊਂਟ, ਪੁੱਤ ਲਈ ਮੰਗਿਆ ਇਨਸਾਫ਼

ਚੰਡੀਗੜ੍ਹ- ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਸਿੱਧੂ ਨੇ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ ਹੈ। 4 ਘੰਟਿਆਂ ਅੰਦਰ ਇਸ ਅਕਾਊਂਟ ਨੂੰ 1 ਲੱਖ ਤੋਂ ਵੱਧ ਲੋਕਾਂ ਵਲੋਂ ਫਾਲੋਅ ਕੀਤਾ ਜਾ ਚੁੱਕਾ ਹੈ।

ਇੰਸਟਾਗ੍ਰਾਮ ’ਤੇ ਪਹਿਲੀ ਤਸਵੀਰ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇ ਵਾਲਾ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ #jusitceforsidhumoosewala ਹੈਸ਼ਟੈਗ ਲਿਖ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਬਲਕੌਰ ਸਿੰਘ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਵੀ ਸਿੱਧੂ ਮੂਸੇ ਵਾਲਾ ਨਾਲ ਤਸਵੀਰ ਸਾਂਝੀ ਕਰਦਿਆਂ ਹੈਸ਼ਟੈਗ ਦੀ ਵਰਤੋਂ ਕੀਤੀ ਹੈ।

ਦੱਸ ਦੇਈਏ ਕਿ #justiceforsidhumoosewala ਹੈਸ਼ਟੈਗ ਟਵਿਟਰ ’ਤੇ ਵੀ ਟਰੈਂਡ ਕਰ ਰਿਹਾ ਹੈ।

ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ’ਚ ਇਨਸਾਫ ਲਈ ਇਨ੍ਹੀਂ ਦਿਨੀਂ ਪੰਜਾਬੀ ਕਲਾਕਾਰਾਂ ਵਲੋਂ ਇਸ ਹੈਸ਼ਟੈਗ ਦੀ ਵਰਤੋਂ ਕੀਤੀ ਜਾ ਰਹੀ ਹੈ।

Add a Comment

Your email address will not be published. Required fields are marked *