ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਪਾਏ ਗਏ ਕੋਵਿਡ-19 ਪਾਜ਼ੇਟਿਵ 

ਮੁੰਬਈ— ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ‘ਚ ਏਸ਼ੀਆ ਕੱਪ ਟੀ-20 ਟੂਰਨਾਮੈਂਟ ‘ਚ ਭਾਰਤ ਦੀ ਸ਼ੁਰੂਆਤੀ ਮੁਹਿੰਮ ਤੋਂ ਕੁਝ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਰਿਪੋਰਟ ਮੁਤਾਬਕ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕੋਵਿਡ-19 ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। 

ਦ੍ਰਾਵਿੜ ਨੇ ਹਾਲ ਹੀ ਵਿੱਚ ਸਮਾਪਤ ਹੋਈ ਤਿੰਨ ਮੈਚਾਂ ਦੀ ਵਨ-ਡੇ ਕੌਮਾਂਤਰੀ ਲੜੀ ਲਈ ਜ਼ਿੰਬਾਬਵੇ ਦੀ ਯਾਤਰਾ ਨਹੀਂ ਕੀਤੀ ਸੀ। ਇਸ ਲੜੀ ਨੂੰ ਕੇ. ਐਲ. ਰਾਹੁਲ ਦੀ ਅਗਵਾਈ ਵਾਲੀ ਟੀਮ ਨੇ 3-0 ਨਾਲ ਜਿੱਤਿਆ ਸੀ। ਰੁਝੇਵੇਂ ਵਾਲੇ ਅੰਤਰਰਾਸ਼ਟਰੀ ਪ੍ਰੋਗਰਾਮ ਦੇ ਕਾਰਨ ਸੀਨੀਅਰ ਚੋਣ ਕਮੇਟੀ ਨੇ ਦ੍ਰਾਵਿੜ, ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਸਮੇਤ ਕੋਚਿੰਗ ਸਟਾਫ ਨੂੰ ਜ਼ਿੰਬਾਬਵੇ ਲਈ ‘ਚ ਆਰਾਮ ਦਿੱਤਾ ਸੀ। 

ਭਾਰਤ ਆਪਣੀ ਏਸ਼ੀਆ ਕੱਪ ਮੁਹਿੰਮ ਦੀ ਸ਼ੁਰੂਆਤ 28 ਅਗਸਤ ਨੂੰ ਕੱਟੜ ਵਿਰੋਧੀ ਪਾਕਿਸਤਾਨ ਖ਼ਿਲਾਫ਼ ਕਰੇਗਾ ਅਤੇ  ਭਾਰਤ ਇਸ ਮੈਚ ਰਾਹੀਂ ਪਿਛਲੇ ਸਾਲ ਸੰਯੁਕਤ ਅਰਬ ਅਮੀਰਾਤ ਵਿੱਚ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ. ਸੀ. ਸੀ.) ਦੀ ਟੀ-20 ਵਿਸ਼ਵ ਕੱਪ ਵਿੱਚ 10 ਵਿਕਟਾਂ ਨਾਲ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗਾ।  

ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਹ ਸਪੱਸ਼ਟ ਨਹੀਂ ਹੈ ਕਿ ਕੀ ਦ੍ਰਾਵਿੜ ਅਹਿਮ ਸ਼ੁਰੂਆਤੀ ਮੈਚ ਲਈ ਟੀਮ ਵਿਚ ਸ਼ਾਮਲ ਹੋਣਗੇ ਜਾਂ ਭਾਰਤੀ ਕ੍ਰਿਕਟ ਬੋਰਡ ਦੇ ਮੈਡੀਕਲ ਸਟਾਫ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਯੂ. ਏ. ਈ. ਲਈ ਰਵਾਨਾ ਹੋਣਗੇ। ਇਸ ਦੇ ਨਾਲ ਹੀ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਅਜੇ ਤੱਕ ਦ੍ਰਾਵਿੜ ਦੇ ਕੋਵਿਡ-19 ਪਾਜ਼ੇਟਿਵ ਹੋਣ ਦੀ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ।

Add a Comment

Your email address will not be published. Required fields are marked *