200 ਕਰੋੜ ਦੀ ਧੋਖਾਧੜੀ ਮਾਮਲੇ ’ਚ ਨੋਰਾ ਫਤੇਹੀ ਨੇ ਦਰਜ ਕਰਵਾਇਆ ਬਿਆਨ

ਨਵੀਂ ਦਿੱਲੀ – ਅਦਾਕਾਰਾ ਨੋਰਾ ਫਤੇਹੀ ਨੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਦਿੱਲੀ ਦੀ ਇਕ ਅਦਾਲਤ ’ਚ ਗਵਾਹ ਦੇ ਤੌਰ ’ਤੇ ਆਪਣਾ ਬਿਆਨ ਦਰਜ ਕਰਵਾਇਆ। ਅਦਾਕਾਰਾ ਨੇ ਮਾਮਲੇ ’ਚ ਮੈਟਰੋਪਾਲਿਟਨ ਮੈਜਿਸਟ੍ਰੇਟ ਆਕ੍ਰਿਤੀ ਮਹਿੰਦਰੂ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ।

ਇਸ ਮਾਮਲੇ ’ਚ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਤੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਵੀ ਸ਼ਾਮਲ ਹੋਣ ਦਾ ਦੋਸ਼ ਹੈ। ਮਾਮਲੇ ਦੀ ਜਾਂਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਕੀਤੀ ਜਾ ਰਹੀ ਹੈ। ਨੋਰਾ ਪਹਿਲਾਂ ਵੀ ਦਿੱਲੀ ਪੁਲਸ ਸਾਹਮਣੇ ਪੇਸ਼ ਹੋ ਚੁੱਕੀ ਹੈ।

Add a Comment

Your email address will not be published. Required fields are marked *