3 ਧਮਾਕਿਆਂ ਨਾਲ ਦਹਿਲੇ ਪੰਜਾਬੀ ਬਾਗ ਵਾਸੀ, ਫੋਨ ਕਰ ਕੇ ਮੋਟਰਸਾਈਕਲ ਨੂੰ ਲਾਈ ਸੀ ਅੱਗ

ਜਲੰਧਰ –ਥਾਣਾ ਮਕਸੂਦਾਂ ਅਧੀਨ ਪੈਂਦੇ ਪੰਜਾਬੀ ਬਾਗ ਨੇੜੇ ਐਤਵਾਰ ਰਾਤ ਤਕਰੀਬਨ 11.40 ਵਜੇ ਇਕ ਵਿਅਕਤੀ ਵੱਲੋਂ ਮੋਟਰਸਾਈਕਲ ਨੂੰ ਅੱਗ ਲਾ ਦਿੱਤੀ ਗਈ । ਅੱਗ ਲੱਗਣ ਕਾਰਨ 3 ਧਮਾਕੇ ਹੋਏ, ਜਿਸ ਕਾਰਨ ਇਲਾਕਾ ਵਾਸੀ ਡਰ ਦੇ ਮਾਰੇ ਸੜਕਾਂ ’ਤੇ ਆ ਗਏ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਸੜਕ ’ਤੇ ਆਏ ਤਾਂ ਦੇਖਿਆ ਕਿ ਇਕ ਮੋਟਰਸਾਈਕਲ ਨੂੰ ਅੱਗ ਲੱਗੀ ਹੋਈ ਸੀ।

ਫੋਨ ਕਰ ਕੇ ਅੱਗ ਲਾਉਣ ਵਾਲੇ ਵਿਅਕਤੀ ਦੀ ਸੀ. ਸੀ. ਟੀ. ਵੀ. ਫੁਟੇਜ ਪੁਲਸ ਨੇ ਹਾਸਲ ਕਰ ਲਈ ਹੈ। ਸੂਤਰਾਂ ਅਨੁਸਾਰ ਮੋਟਰਸਾਈਕਲ ਨੂੰ ਅੱਗ ਲਾਉਣ ਸਮੇਂ ਉਹ ਕਿਸੇ ਨੂੰ ਫੋਨ ਕਰ ਕੇ ਧਮਕੀਆਂ ਦੇ ਰਿਹਾ ਸੀ। ਇਲਾਕਾ ਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਤੇ ਮੌਕੇ ’ਤੇ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਸਮੇਤ ਪੁੱਜੇ। ਕੇਵਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਵਾਰਦਾਤ ਵਾਲੀ ਥਾਂ ਨੇੜੇ ਲੱਗੇ ਸੀ. ਸੀ. ਟੀ. ਵੀ. ਤੋਂ ਮੋਟਰਸਾਈਕਲ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਵੀਡੀਓ ਮਿਲੀ ਹੈ। ਮੋਟਰਸਾਈਕਲ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਜਲਦ ਹੀ ਉਕਤ ਵਿਅਕਤੀ ਦੀ ਸ਼ਨਾਖ਼ਤ ਕਰ ਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕਰਨਗੇ। ਮੁਹੱਲਾ ਵਾਸੀਆਂ ਨੇ ਐੱਸ. ਐੱਸ. ਪੀ. ਸਵਰਨਦੀਪ ਸਿੰਘ ਨੂੰ ਗੁਹਾਰ ਲਾਈ ਕਿ ਉਹ ਅਜਿਹੇ ਅਪਰਾਧਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜਣ। ਧਿਆਨ ਰਹੇ ਕਿ ਪੇਂਡੂ ਖੇਤਰਾਂ ’ਚ ਅਪਰਾਧ ਦਾ ਗ੍ਰਾਫ ਦਿਨੋ-ਦਿਨ ਵਧ ਰਿਹਾ ਹੈ।

Add a Comment

Your email address will not be published. Required fields are marked *