ਵਰਕਸ਼ਾਪ ’ਚ ਲਿਖਿਆ ਖ਼ਾਲਿਸਤਾਨ ਦਾ ਨਾਅਰਾ, ਮਾਲਕ ਖ਼ਿਲਾਫ਼ ਮਾਮਲਾ ਦਰਜ

ਮੁੱਲਾਂਪੁਰ ਦਾਖਾ –ਲੁਧਿਆਣਾ-ਫ਼ਿਰੋਜ਼ਪੁਰ ਰੋਡ ’ਤੇ ਸਥਿਤ ਬੱਦੋਵਾਲ ਨੇੜੇ ਇਕ ਪਲਾਟ ਦੀ ਕੰਧ ਅਤੇ ਇਕ ਵਰਕਸ਼ਾਪ ’ਚ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਿਖਿਆ ਹੋਇਆ ਸੀ। ਇਸ ਦੀ ਗੁਰਸਿਮਰਨ ਸਿੰਘ ਮੰਡ ਅੰਤਰਰਾਸ਼ਟਰੀ ਐਂਟੀ ਖ਼ਾਲਿਸਤਾਨੀ ਅੱਤਵਾਦੀ ਫਰੰਟ ਦੇ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜੁਆਇੰਟ ਕੋਆਰਡੀਨੇਟਰ ਨੇ ਆਈ. ਜੀ. ਕੌਸਤੁਬ ਸ਼ਰਮਾ ਨੂੰ ਲਿਖਤੀ ਸ਼ਿਕਾਇਤ ਦਿੱਤੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸ. ਐੱਸ. ਪੀ. ਹਰਜੀਤ ਸਿੰਘ ਦੇ ਹੁਕਮਾਂ ’ਤੇ ਥਾਣਾ ਦਾਖਾ ਦੀ ਪੁਲਸ ਨੇ ਪਹਿਲਾਂ ਪੇਂਟ ਨਾਲ ਲਿਖਿਆ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਸਾਫ਼ ਕਰਵਾਇਆ ਅਤੇ ਵਰਕਸ਼ਾਪ ਦੇ ਮਾਲਕ ਗੁਰਜੰਟ ਸਿੰਘ ਪੁੱਤਰ ਜਵਾਹਰ ਸਿੰਘ ਵਾਸੀ ਸਵੱਦੀ ਕਲਾਂ ਵਿਰੁੱਧ 107/51 ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।

ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਕਿਸ ਨੇ ਲਿਖਿਆ ਅਤੇ ਕਦੋਂ ਲਿਖਿਆ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੰਡ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੱਖ-ਵੱਖ ਜ਼ਿਲ੍ਹਿਆਂ ’ਚ ਲਿਖ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀਆਂ ਚਾਲਾਂ ਅੱਤਵਾਦੀਆਂ ਵੱਲੋਂ ਚੱਲੀਆਂ ਜਾ ਰਹੀਆਂ ਹਨ। ਇਸ ਲਈ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਵਿਰੁੱਧ ਸੰਗੀਨ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਜਾਵੇ ਤਾਂ ਜੋ ਪੰਜਾਬ ’ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰਹੇ।

Add a Comment

Your email address will not be published. Required fields are marked *