CM ਭਗਵੰਤ ਮਾਨ ਨੇ ਪੰਜਾਬ ਪੁਲਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਅੱਜ ਨਵ-ਨਿਯੁਕਤ ਭਰਤੀ ਹੋਏ ਪੰਜਾਬ ਪੁਲਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਪੰਜਾਬ ਪੁਲਸ ਦੇ ਕਈ ਵੱਡੇ ਅਫ਼ਸਰ ਅਤੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਮੌਕੇ ਐਲਾਨ ਕੀਤਾ ਸੀ ਕਿ ਉਨ੍ਹਾਂ ਵਲੋਂ ਬਹੁਤ ਜਲਦੀ ਪੰਜਾਬ ਪੁਲਸ ਵਿੱਚ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। 

ਪੁਲਸ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਪੰਜਾਬ ਪੁਲਸ ਦੇ ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਢੰਗ ਨਾਲ ਪੰਜਾਬ ਪੁਲਸ ਦੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ’ਚ ਭਰਤੀ ਜਿਹੜੇ ਵੀ ਅਧਿਕਾਰੀ ਜਾਂ ਮੁਲਾਜ਼ਮ ਦਾ ਜਨਮ ਦਿਨ ਹੋਵੇਗਾ, ਉਸ ਨੂੰ ਵਧਾਈ ਦੇਣ ਦੀ ਵੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਜਨਮ ਦਿਨ ਵਾਲੇ ਦਿਨ ਪੁਲਸ ਮੁਲਾਜ਼ਮ ਦੇ ਘਰ ਇਕ ਕਾਰਡ ਜਾਵੇਗਾ, ਜਿਸ ’ਚ ਜਨਮ ਦਿਨ ਦੀ ਵਧਾਈ ਦਿੱਤੀ ਜਾਵੇਗੀ।

Add a Comment

Your email address will not be published. Required fields are marked *