ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੜ੍ਹਿਆ ਪੁਲਸ ਅੜਿੱਕੇ, ਕਾਰੋਬਾਰੀ ਤੋਂ ਮੰਗ ਰਿਹਾ ਸੀ 20 ਲੱਖ ਦੀ ਫਿਰੌਤੀ

ਜ਼ੀਰਕਪੁਰ : ਜ਼ੀਰਕਪੁਰ ਪੁਲਸ ਦੀ ਬਲਟਾਣਾ ਦੇ ਸੈਣੀ ਵਿਹਾਰ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਇਕ ਵਿਅਕਤੀ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ‘ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਇਕ ਦੀ ਭਾਲ ਜਾਰੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜ਼ੀਰਕਪੁਰ ਦੇ ਮੁਖੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡੀ.ਐੱਸ.ਪੀ ਸਬ-ਡਵੀਜ਼ਨ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਅਗਵਾਈ ਹੇਠ ਥਾਣਾ ਇੰਚਾਰਜ ਸਬ-ਇੰਸਪੈਕਟਰ ਜਸ਼ਨਪ੍ਰੀਤ ਦੀ ਪੁਲਸ ਪਾਰਟੀ ਨੇ ਲਾਰੈਂਸ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ ਬਿਸ਼ਨੋਈ ਗਿਰੋਹ ਦੇ ਇਕ ਮੈਂਬਰ ਕਰਨ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਪਿੰਡ ਬਾਕਰਪੁਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਕਾਬੂ ਵਿਅਕਤੀ ਮੁਕੇਸ਼ ਕੁਮਾਰ ਅਗਰਵਾਲ ਪੁੱਤਰ ਰਘੂਨਾਥ ਲਾਲ ਅਗਰਵਾਲ ਵਾਸੀ ਸੈਣੀ ਵਿਹਾਰ, ਫੇਜ਼ 3, ਬਲਟਾਣਾ, ਜ਼ੀਰਕਪੁਰ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। 

ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਰਨ ਕੁਮਾਰ ਨੇ ਮੰਨਿਆ ਕਿ ਉਹ ਚਾਰ ਮਹੀਨੇ ਪਹਿਲਾਂ ਮੁਕੇਸ਼ ਨੂੰ ਮਿਲਿਆ ਸੀ ਅਤੇ ਉਸ ਨਾਲ ਕਾਰੋਬਾਰ ਕਰਦਾ ਸੀ। ਸੌਦੇ ਦੇ ਬਹਾਨੇ ਉਸ ਦਾ ਫ਼ੋਨ ਨੰਬਰ ਲੈ ਲਿਆ ਸੀ ਅਤੇ ਬਾਅਦ ਵਿਚ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਣਕੇ ਫੋਨ ਤੇ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ। ਪੁਲਸ ਇਸ ਦੇ ਗਿਰੋਹ ਦੇ ਇਕ ਹੋਰ ਮੈਂਬਰ ਦੀ ਭਾਲ ਕਰ ਰਹੀ ਹੈ।

Add a Comment

Your email address will not be published. Required fields are marked *