ਮਰਹੂਮ ਸੁਸ਼ਾਂਤ ਸਿੰਘ ਰਾਜਪੂਤ ਦੇ ਪਾਲਤੂ ਕੁੱਤੇ ਦਾ ਦਿਹਾਂਤ

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਨੂੰ ਢਾਈ ਸਾਲ ਬੀਤ ਚੁੱਕੇ ਹਨ। ਅੱਜ ਵੀ ਸੁਸ਼ਾਂਤ ਸਿੰਘ ਰਾਜਪੂਤ ਦੀ ਇੰਨੀ ਫੈਨ ਫਾਲੋਇੰਗ ਹੈ ਕਿ ਲੋਕ ਉਨ੍ਹਾਂ ਨਾਲ ਜੁੜੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਖ਼ਬਰ ਆ ਰਹੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ ਪਾਲਤੂ ਕੁੱਤਾ ਫਜ ਵੀ ਇਸ ਦੁਨੀਆ ਨੂੰ ਛੱਡ ਗਿਆ ਹੈ।

ਇਹ ਜਾਣਕਾਰੀ ਸੁਸ਼ਾਂਤ ਦੀ ਭੈਣ ਪ੍ਰਿਅੰਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਪ੍ਰਿਅੰਕਾ ਨੇ ਆਪਣੇ ਪਾਲਤੂ ਕੁੱਤੇ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ।

Add a Comment

Your email address will not be published. Required fields are marked *