ਖੁਫ਼ੀਆ ਹੈੱਡਕੁਆਰਟਰ ’ਤੇ RPG ਹਮਲੇ ਦੇ ਮਾਮਲੇ ’ਚ ਸਪਲੀਮੈਂਟਰੀ ਚਲਾਨ ਪੇਸ਼

ਮੋਹਾਲੀ : ਮੋਹਾਲੀ ਸਥਿਤ ਪੁਲਸ ਦੇ ਖੁਫ਼ੀਆ ਦਫ਼ਤਰ ’ਤੇ ਆਰ. ਪੀ. ਜੀ. ਹਮਲੇ ਦੇ ਮਾਮਲੇ ਵਿਚ ਪੁਲਸ ਨੇ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਹ ਸਪਲੀਮੈਂਟਰੀ ਚਲਾਨ ਮੁਲਜ਼ਮ ਚੜ੍ਹਤ ਸਿੰਘ ਅਤੇ ਨਾਬਾਲਗ ਖ਼ਿਲਾਫ਼ ਪੇਸ਼ ਕੀਤਾ ਗਿਆ ਹੈ। ਪੁਲਸ ਨੇ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ।

ਪੁਲਸ ਨੇ ਚਲਾਨ ਵਿਚ ਦੱਸਿਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ ਵਿਚ ਬੈਠੇ ਗੈਂਗਸਟਰ ਲਖਬੀਰ ਸਿੰਘ ਦੇ ਕਹਿਣ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਦਿੱਲੀ ਪੁਲਸ ਦੀ ਮਦਦ ਨਾਲ ਹੁਣ ਤੱਕ ਇਸ ਮਾਮਲੇ ਵਿਚ ਇਕ ਨਾਬਾਲਿਗ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਪਹਿਲਾਂ ਪੁਲਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ 7 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ। ਯੋਜਨਾ ਦੇ ਹਿੱਸੇ ਵਜੋਂ ਪਿਛਲੇ ਸਾਲ 9 ਮਈ ਨੂੰ ਆਰ. ਪੀ. ਜੀ. ਹਮਲਾ ਕੀਤਾ ਗਿਆ ਸੀ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।

Add a Comment

Your email address will not be published. Required fields are marked *