ਕ੍ਰਿਸ ਹਿਪਕਿਨਜ਼ ਹੋਣਗੇ ਨਿਊਜ਼ੀਲੈਂਡ ਦੇ ਅਗਲੇ ਪ੍ਰਧਾਨ ਮੰਤਰੀ

ਵੈਲਿੰਗਟਨ – ਨਿਊਜ਼ੀਲੈਂਡ ਦੇ ਸਿੱਖਿਆ ਮੰਤਰੀ ਕ੍ਰਿਸ ਹਿਪਕਿਨਜ਼ ਦਾ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਦਰਅਸਲ 44 ਸਾਲਾ ਹਿਪਕਿਨਜ਼ ਮੌਜੂਦਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਜਗ੍ਹਾ ਲੈਣ ਲਈ ਪ੍ਰਧਾਨ ਮੰਤਰੀ ਅਹੁਦੇ ਦੀ ਚੁਣਾਵੀਂ ਦੌੜ ਵਿਚ ਹਿੱਸਾ ਲੈਣ ਵਾਲੇ ਇਕਲੌਤੇ ਉਮੀਦਵਾਰ ਹਨ।

ਹਾਲਾਂਕਿ ਹਿਪਕਿਨਜ਼ ਨੂੰ ਪ੍ਰਧਾਨ ਮੰਤਰੀ ਬਣਨ ਲਈ ਐਤਵਾਰ ਨੂੰ ਸੰਸਦ ਵਿਚ ਆਪਣੀ ਲੇਬਰ ਪਾਰਟੀ ਦੇ ਸਾਥੀਆਂ ਦਾ ਸਮਰਥਨ ਹਾਸਲ ਕਰਨਾ ਜ਼ਰੂਰੀ ਹੋਵੇਗਾ ਪਰ ਇਹ ਸਿਰਫ਼ ਇਕ ਰਸਮੀ ਗੱਲ ਹੈ। ਕਰੀਬ ਸਾਢੇ 5 ਸਾਲ ਤੋਂ ਪ੍ਰਧਾਨ ਮੰਤਰੀ ਰਹੀ ਆਰਡਰਨ ਨੇ ਵੀਰਵਾਰ ਨੂੰ ਇਹ ਐਲਾਨ ਕਰਕੇ 50 ਲੱਖ ਦੀ ਆਬਾਦੀ ਵਾਲੇ ਆਪਣੇ ਦੇਸ਼ ਨੂੰ ਹੈਰਾਨ ਕਰ ਦਿੱਤਾ ਸੀ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੀ ਹੈ।

Add a Comment

Your email address will not be published. Required fields are marked *