ਭਾਰਤ ਦੀ ਨਿਊਜ਼ੀਲੈਂਡ ਖਿਲਾਫ ਵੱਡੀ ਜਿੱਤ, 8 ਵਿਕਟਾਂ ਨਾਲ ਹਰਾਇਆ

 ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ 21 ਜਨਵਰੀ ਭਾਵ ਅੱਜ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਕੌਮਂਤਰੀ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਨਿਊਜ਼ੀਲੈਂਡ ਦੀ ਟੀਮ 34.3 ਓਵਰਾਂ ‘ਚ ਆਲਆਊਟ ਹੋ ਕੇ 108 ਦੌੜਾਂ ਹੀ  ਬਣਾ ਸਕੀ। ਇਸ ਤਰ੍ਹਾਂ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ 109 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ ਮੁਹੰਮਦ ਸ਼ੰਮੀ ਨੇ 3, ਮੁਹੰਮਦ ਸਿਰਾਜ ਨੇ 1, ਸ਼ਾਰਦੁਲ ਠਾਕੁਰ ਨੇ 1, ਹਾਰਦਿਕ ਪੰਡਯਾ ਨੇ 2, ਕੁਲਦੀਪ ਯਾਦਵ ਨੇ 1 ਤੇ ਵਾਸ਼ਿੰਗਟਨ ਸੁੰਦਰ ਨੇ 2 ਵਿਕਟਾਂ ਝਟਕਾਈਆਂ। ਇਸ ਆਸਾਨ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 20  ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 111 ਦੌੜਾਂ  ਬਣਾਈਆਂ  ਤੇ ਮੈਚ 8 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ। ਇਸ ਦੇ ਨਾਲ ਹੀ ਭਾਰਤ ਨੇ ਇਹ ਸੀਰੀਜ਼ 2-0 ਨਾਲ ਆਪਣੇ ਨਾਂ ਕਰ ਲਈ ਹੈ। 

ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਦੀ ਟੀਮ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। 12.5  ਓਵਰਾਂ ‘ਚ ਨਿਊਜ਼ੀਲੈਂਡ ਦੀ ਅੱਧੀ ਟੀਮ ਪਵੇਲੀਅਨ ਪਰਤ ਗਈ ਹੈ। ਨਿਊਜ਼ੀਲੈਂਡ 12 ਓਵਰਾਂ  ‘ਚ 5 ਵਿਕਟਾਂ ਦੇ ਨੁਕਸਾਨ ‘ਤੇ 28 ਦੌੜਾਂ ਬਣਾਈਆਂ। ਫਿਨ ਐਲਨ ਨੂੰ 0 ਦੌੜ, ਹੈਨਰੀ ਨਿਕੋਲਸ 2 ਦੌੜਾਂ , ਡਾਰਲੀ ਮਿਸ਼ੇਲ 1 ਦੌੜ ਤੇ ਕਪਤਾਨ ਟਾਮ ਲੀਥਨ 4 ਦੌੜਾਂ ਬਣਾ ਆਊਟ ਹੋਏ। ਇਸ ਤੋਂ ਬਾਅਦ ਮਾਈਕਲ ਬ੍ਰੇਸਵੈੱਲ ਤੇ ਗਲੇਨ ਫਿਲੀਪਸ ਨੇ ਮੋਰਚਾ ਸੰਭਾਲਿਆ। ਪਰ ਬ੍ਰੇਸਵੈਲ 22 ਦੌੜਾਂ ਬਣਾ ਆਊਟ ਹੋ ਗਿਆ। ਮਿਸ਼ੇਲ ਸੈਂਟਨਰ ਵੀ 22 ਦੌੜਾਂ ਬਣਾ ਆਊਟ ਹੋ ਗਿਆ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ 108 ਦੌੜਾਂ  ‘ਤੇ ਆਊਟ ਹੋ ਗਈ।

ਟੀਮ ਇੰਡੀਆ ਵਲੋਂ ਬੱਲੇਬਾਜ਼ੀ ਕਰਨ ਆਏ ਰੋਹਿਤ ਸ਼ਰਮਾ ਨੇ 51 ਦੌੜਾਂ ਦੀ ਪਾਰੀ ਖੇਡੀ। ਰੋਹਿਤ ਨੂੰ ਸ਼ਿਪਲੇ ਨੇ ਐੱਲ. ਬੀ. ਡਬਲਯੂ. ਆਊਟ ਕੀਤਾ। ਇਸ ਤੋਂ ਬਾਅਦ ਵਿਰਾਟ ਕੋਹਲੀ 11 ਦੌੜਾਂ ਬਣਾ ਆਊਟ ਹੋਏ। ਪਰ ਸ਼ੁਭਮਨ ਗਿੱਲ ਦੀਆਂ ਅਜੇਤੂ 40 ਦੌੜਾਂ ਤੇ ਈਸ਼ਨ ਕਿਸ਼ਨ ਦੀਆਂ ਅਜੇਤੂ 8 ਦੌੜਾਂ ਦੀ ਬਦੌਲਤ ਭਾਰਤ ਨੇ 111 ਦੌੜਾਂ ਬਣਾਈਆਂ ਤੇ ਮੈਚ ਨੂੰ 8 ਵਿਕਟਾਂ ਨਾਲ ਜਿੱਤ ਲਿਆ। ਨਿਊਜ਼ੀਲੈਂਡ ਵਲੋਂ ਹੈਨਰੀ ਸ਼ਿਪਲੇ ਨੇ 1 ਤੇ ਮਿਸ਼ੇਲ ਸੈਂਟਨਰ ਨੇ 1-1 ਵਿਕਟਾਂ ਲਈਆਂ।

Add a Comment

Your email address will not be published. Required fields are marked *