ਜੈਕਲੀਨ ਫਰਨਾਂਡੀਜ਼ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 25 ਮਾਰਚ ਨੂੰ

ਨਵੀਂ ਦਿੱਲੀ – ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਨੋਰਾ ਫਤੇਹੀ ਦੀ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ’ਤੇ ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ 25 ਮਾਰਚ ਨੂੰ ਸੁਣਵਾਈ ਕਰੇਗੀ। ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੇ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਚ ਨਾਂ ਗਲਤ ਤਰੀਕੇ ਨਾਲ ਘਸੀਟਣ ’ਤੇ ਜੈਕਲੀਨ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।

ਕੈਨੇਡੀਅਨ ਨਾਗਰਿਕ ਨੋਰਾ ਫਤੇਹੀ ਨੇ ਆਪਣੀ ਸ਼ਿਕਾਇਤ ਵਿੱਚ 15 ਮੀਡੀਆ ਅਦਾਰਿਆਂ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਨੋਰਾ ਫਤੇਹੀ ਦੇ ਵਕੀਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਅੱਜ ਹੋਣੀ ਸੀ ਪਰ ਜੱਜ ਨਿਆਂਇਕ ਸਿਖਲਾਈ ਲਈ ਛੁੱਟੀ ’ਤੇ ਸਨ, ਇਸ ਲਈ ਸੁਣਵਾਈ ਮੁਲਤਵੀ ਕਰਨੀ ਪਈ। ਸ਼ਿਕਾਇਤ ’ਚ ਦਾਅਵਾ ਕੀਤਾ ਗਿਆ ਹੈ ਕਿ ਜੈਕਲੀਨ ਫਰਨਾਂਡੀਜ਼ ਨੇ ਕਿਹਾ ਹੈ ਕਿ ਨੋਰਾ ਫਤੇਹੀ ਨੂੰ ਚੰਦਰਸ਼ੇਖਰ ਤੋਂ ਤੋਹਫ਼ੇ ਮਿਲੇ ਸਨ।

Add a Comment

Your email address will not be published. Required fields are marked *