ਪੰਜਾਬ ‘ਚ ਸਰਕਾਰੀ ਸਕੂਲਾਂ ਦੇ 3 ਹਜ਼ਾਰ ਤੋਂ ਵੱਧ ਵਿਦਿਆਰਥੀ ਕਰਨਗੇ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ

ਲੁਧਿਆਣਾ : ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾ ਕੇ ਉੱਥੇ ਮੁਹੱਈਆ ਕੋਰਸ ਅਤੇ ਹੋਰ ਸਹੂਲਤਾਂ ਸਬੰਧੀ ਜਾਣੂੰ ਕਰਵਾਇਆ ਜਾਵੇਗਾ। ਇਸ ਦੇ ਲਈ ਵਿਭਾਗ ਵੱਲੋਂ 3661 ਸਰਕਾਰੀ ਸਕੂਲਾਂ ਦੇ 73220 ਵਿਦਿਆਰਥੀਆਂ ਲਈ 200 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਗ੍ਰਾਂਟ ਜਾਰੀ ਕੀਤੀ ਗਈ ਸੀ।

ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਇਸ ਸਬੰਧੀ ਇਕ ਪੱਤਰ ਜਾਰੀ ਕਰਦੇ ਹੋਏ ਸਾਰੇ ਹਾਈ ਸਕੂਲਾਂ ਦੇ 9ਵੀਂ ਅਤੇ 10ਵੀਂ ਕਲਾਸ ਦੇ 10-10 ਵਿਦਿਆਰਥੀਆਂ ਕੁੱਲ 20 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਤੋਂ 12ਵੀਂ ਤੱਕ ਦੇ ਪ੍ਰਤੀ ਕਲਾਸ 5 ਵਿਦਿਆਰਥੀ ਕੁੱਲ 20 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ ਕਿਹਾ ਗਿਆ ਹੈ।

Add a Comment

Your email address will not be published. Required fields are marked *