ਜਰਮਨੀ ਵਿਖੇ ਰੇਲਗੱਡੀ ’ਚ ਕਈ ਯਾਤਰੀਆਂ ਨੂੰ ਚਾਕੂ ਨਾਲ ਵਿੰਨ੍ਹਿਆ

ਬਰਲਿਨ-:  ਜਰਮਨੀ ’ਚ ਇਕ ਵਿਅਕਤੀ ਨੇ ਰੇਲ ਗੱਡੀ ’ਚ ਕਈ ਲੋਕਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ਪੀੜਤਾਂ ’ਚੋਂ 2 ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਉੱਤਰੀ ਜਰਮਨੀ ‘ਚ ਇਕ ਵਿਅਕਤੀ ਨੇ ਰੇਲ ਗੱਡੀ ‘ਚ ਸਵਾਰ ਕਈ ਲੋਕਾਂ ਨੂੰ ਚਾਕੂ ਨਾਲ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹੋਏ ਵਿਅਕਤੀਆਂ ‘ਚੋਂ 2 ਨੇ ਦਮ ਤੋੜ ਦਿੱਤਾ। ਪੁਲਸ ਨੇ ਹਮਲਾਵਰ ਨੂੰ ਹਿਰਾਸਤ ’ਚ ਲੈ ਲਿਆ ਹੈ। ਮੁੱਢਲੀ ਜਾਂਚ ’ਚ 7 ਲੋਕ ਜ਼ਖਮੀ ਹੋਣ ਦਾ ਪਤਾ ਲੱਗਾ ਹੈ। ਸ਼ੱਕੀ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

Add a Comment

Your email address will not be published. Required fields are marked *