ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੀ-20 ਮੈਚ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ। ਵਿਰਾਟ ਕੋਹਲੀ, ਰੋਹਿਤ ਸ਼ਰਮਾ ਵਰਗੇ ਵੱਡੇ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ, ਜਦਕਿ ਹਾਰਦਿਕ ਪੰਡਯਾ ਨੌਜਵਾਨ ਟੀਮ ਸਮੇਤ ਤਜ਼ਰਬੇਕਾਰ ਖ਼ਿਡਾਰੀਆਂ ਦੀ ਅਗਵਾਈ ਕਰਦੇ ਨਜ਼ਰ ਆਉਣਗੇ।

Add a Comment

Your email address will not be published. Required fields are marked *