ਤ੍ਰਿਪੁਰਾ ਵਿਧਾਨ ਸਭਾ ਚੋਣਾਂ 2023: ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ

ਨਵੀਂ ਦਿੱਲੀ- ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪ੍ਰਿਯੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਚਿਨ ਪਾਇਲਟ ਅਤੇ ਹੋਰ ਸ਼ਾਮਲ ਹਨ। 

ਦੱਸ ਦੇਈਏ ਕਿ ਤ੍ਰਿਪੁਰਾ ‘ਚ 60 ਵਿਧਾਨ ਸਭਾ ਸੀਟਾਂ ‘ਤੇ 16 ਫਰਵਰੀ ਨੂੰ ਵੋਟਾਂ ਪੈਣਗੀਆਂ। ਨਤੀਜੇ 2 ਮਾਰਚ ਨੂੰ ਆਉਣਗੇ। ਨਾਮਜ਼ਦਗੀ ਦੀ ਆਖ਼ਰੀ ਤਾਰੀਖ਼ 30 ਜਨਵਰੀ ਹੈ। ਉਮੀਦਵਾਰਾਂ ਵਲੋਂ ਦਿੱਤੀ ਗਈ ਜਾਣਕਾਰੀ ਯਾਨੀ ਕਿ ਨਾਮੀਨੇਸ਼ਨ ਦੀ ਜਾਂਚ 31 ਜਨਵਰੀ ਨੂੰ ਹੋਵੇਗੀ।

Add a Comment

Your email address will not be published. Required fields are marked *