ਮੁਰਮੂ, ਮੋਦੀ ਅਤੇ ਹੋਰਾਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 30 ਜਨਵਰੀ-: ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 75ਵੀਂ ਬਰਸੀ ’ਤੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਸ਼ਹਿਰੀ ਅਤੇ ਮਕਾਨ ਉਸਾਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਹੋਰ ਆਗੂਆਂ ਨੇ ਵੀ ਮਹਾਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਉਨ੍ਹਾਂ ਦੀ ਯਾਦ ’ਚ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ। ਰਾਜਘਾਟ ’ਤੇ ਅੰਤਰ ਧਰਮ ਪ੍ਰਾਰਥਨਾ ਸਭਾ ਦੇ ਨਾਲ ਨਾਲ ਮਹਾਤਮਾ ਗਾਂਧੀ ਦੇ ਪਸੰਦੀਦਾ ਭਜਨ ਵੀ ਗਾਏ ਗਏ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ‘‘ਮੈਂ ਬਾਪੂ ਨੂੰ ਉਨ੍ਹਾਂ ਦੀ ਬਰਸੀ ’ਤੇ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦਾ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜੋ ਸਾਡੇ ਦੇਸ਼ ਦੀ ਸੇਵਾ ਵਿੱਚ ਸ਼ਹੀਦ ਹੋਏ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।’’

Add a Comment

Your email address will not be published. Required fields are marked *