ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ
January 31, 2023
ਚੰਡੀਗੜ੍ਹ : ਕਬੂਤਰਬਾਜ਼ੀ ਅਤੇ ਠੱਗੀ ਦੇ ਇੱਕ ਮਾਮਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਪਾਸਪੋਰਟ ਰੀਨਿਊ ਕਰਵਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਦਲੇਰ ਮਹਿੰਦੀ ਦੇ ਵਕੀਲ ਨੇ ਕੇਂਦਰ ਸਰਕਾਰ ਨੂੰ ਮਾਮਲੇ ਵਿੱਚ ਪਾਰਟੀ ਬਣਾ ਕੇ ਫਿਰ ਪਟੀਸ਼ਨ ਦਾਖ਼ਲ ਕੀਤੀ, ਜਿਸ ’ਤੇ ਸੋਮਵਾਰ ਨੂੰ ਹਾਈਕੋਰਟ ਵਿੱਚ ਸੁਣਵਾਈ ਹੋਈ। ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। 2 ਫਰਵਰੀ ਨੂੰ ਦੁਬਾਰਾ ਮਾਮਲੇ ਦੀ ਸੁਣਵਾਈ ਹੋਵੇਗੀ।