ਜੈਜ਼ੀ ਬੀ ਨੇ ਮਿਊਜ਼ਿਕ ਇੰਡਸਟਰੀ ’ਚ ਪੂਰੇ ਕੀਤੇ 30 ਸਾਲ
January 31, 2023
ਚੰਡੀਗੜ੍ਹ – ਜੈਜ਼ੀ ਬੀ ਨੇ ਪੰਜਾਬੀ ਸੰਗੀਤ ਜਗਤ ’ਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ। ਜੈਜ਼ੀ ਬੀ ਨੇ ਪੰਜਾਬੀ ਸੰਗੀਤ ਜਗਤ ’ਚ 30 ਸਾਲ ਪੂਰੇ ਕਰ ਲਏ ਹਨ। ਸਾਲ 1993 ’ਚ ਜੈਜ਼ੀ ਬੀ ਦੀ ਪਹਿਲੀ ਐਲਬਮ ‘ਘੁੱਗੀਆਂ ਦਾ ਜੋੜਾ’ ਰਿਲੀਜ਼ ਹੋਈ ਸੀ, ਜਿਸ ਤੋਂ ਬਾਅਦ ਜੈਜ਼ੀ ਬੀ ਨੇ ਇਕ ਤੋਂ ਬਾਅਦ ਇਕ ਚਾਰਟਬਸਟਰ ਐਲਬਮਜ਼ ਦਿੱਤੀਆਂ।
ਜੈਜ਼ੀ ਬੀ ਦੀਆਂ ਹੁਣ ਤਕ 14 ਐਲਬਮਜ਼ ਰਿਲੀਜ਼ ਹੋ ਚੁੱਕੀਆਂ ਹਨ। ਹਾਲ ਹੀ ’ਚ ਉਨ੍ਹਾਂ ਦੀ ਐਲਬਮ ‘ਬੌਰਨ ਰੈੱਡੀ’ ਰਿਲੀਜ਼ ਹੋਈ ਸੀ, ਜਿਸ ਨੂੰ ਜੈਜ਼ੀ ਦੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ ’ਚ ‘ਬੌਰਨ ਰੈੱਡੀ’ ਐਲਬਮ ਦਾ ਗੀਤ ‘ਸੂਰਮਾ 2’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਯੂਟਿਊਬ ’ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਜੈਜ਼ੀ ਬੀ ਦੇ ਹੀ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਸੀ।

