CM ਭਗਵੰਤ ਮਾਨ ਨੇ ਸਾਲ-2023 ਦੀ ਸਰਕਾਰੀ ਡਾਇਰੀ ਕੀਤੀ ਰਿਲੀਜ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਸਰਕਾਰੀ ਨਿਵਾਸ ’ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਪੰਜਾਬ ਵਲੋਂ ਛਾਪਿਆ ਗਿਆ ਹੈ।

ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਐਡੀਸ਼ਨਲ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਅਤੇ ਹੋਰ ਹਾਜ਼ਰ ਸਨ।

Add a Comment

Your email address will not be published. Required fields are marked *